ਸਹਿ-ਦੋਸ਼ੀ ਐਸ.ਐਚ.ਓ. ਗ੍ਰਿਫਤਾਰੀ ਤੋਂ ਬਚਦਾ ਹੋਇਆ ਮੌਕੇ ਤੋਂ ਫ਼ਰਾਰ
ਚੰਡੀਗੜ੍ਹ, 22 ਜਨਵਰੀ:
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਚਲਾਈ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਤਹਿਤ ਹੁਸ਼ਿਆਰਪੁਰ ਜ਼ਿਲ੍ਹੇ ਦੇ ਪੁਲਿਸ ਥਾਣਾ ਗੜ੍ਹਸ਼ੰਕਰ ਦੇ ਐਸ.ਐਚ.ਓ. ਬਲਜਿੰਦਰ ਸਿੰਘ ਮੱਲ੍ਹੀ ਦਾ ਗੰਨਮੈਨ ਸਿਪਾਹੀ ਕਿੰਦਰ ਸਿੰਘ 30000 ਰੁਪਏ ਰਿਸ਼ਵਤ ਲੈੰਦਿਆਂ ਗ੍ਰਿਫ਼ਤਾਰ ਕੀਤਾ ਹੈ ਜੋ ਕਿ ਐਸ.ਐਚ.ਓ. ਵੱਲੋਂ ਇਹ ਰਿਸ਼ਵਤ ਲੈ ਰਿਹਾ ਸੀ ਹੈ। ਇਸ ਛਾਪੇ ਦੌਰਾਨ ਐਸ.ਐਚ.ਓ. ਗ੍ਰਿਫ਼ਤਾਰੀ ਤੋਂ ਬਚ ਕੇ ਮੌਕੇ ਤੋਂ ਫਰਾਰ ਹੋ ਗਿਆ।
ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਜ਼ਿਲ੍ਹਾ ਰੂਪਨਗਰ ਦੇ ਨੰਗਲ ਸਬ-ਡਵੀਜ਼ਨ ਦੀ ਵਸਨੀਕ ਹਰਦੀਪ ਕੌਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ ’ਤੇ ਉਕਤ ਦੋਵੇਂ ਪੁਲਿਸ ਮੁਲਾਜ਼ਮਾਂ ਵਿਰੁੱਧ ਇਹ ਕੇਸ ਦਰਜ ਕੀਤਾ ਗਿਆ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਸ਼ਿਕਾਇਤ ਕੀਤੀ ਕਿ ਉਕਤ ਮੁਲਜ਼ਮ ਨੇ ਐਸ.ਐਚ.ਓ. ਇੰਸਪੈਕਟਰ ਬਲਜਿੰਦਰ ਸਿੰਘ ਮੱਲ੍ਹੀ ਦਾ ਹਵਾਲਾ ਦਿੰਦਿਆਂ ਦੱਸਿਆ ਕਿ ਥਾਣੇਦਾਰ ਮੱਲੀ ਉਸ (ਹਰਦੀਪ ਕੌਰ) ਦੇ ਭਰਾ ਨੂੰ ਨਸ਼ੀਲੇ ਪਦਾਰਥਾਂ ਦੇ ਕੇਸ ਵਿੱਚ ਸ਼ਾਮਲ ਕਰਨਾ ਚਾਹੁੰਦਾ ਹੈ ਅਤੇ ਇਸ ਤੋਂ ਬਚਾਉਣ ਲਈ ਉਸਨੇ ਇੱਕ ਲੱਖ ਰੁਪਏ ਦੀ ਮੰਗ ਕੀਤੀ ਸੀ। ਉਸ ਦੇ ਭਰਾ ਨੂੰ ਥਾਣਾ ਗੜਸ਼ੰਕਰ ਦੀ ਪੁਲਿਸ ਨੇ ਇੱਕ ਝਗੜੇ ਦੇ ਸਬੰਧ ਵਿੱਚ ਹੋਰਨਾਂ ਵਿਅਕਤੀਆਂ ਨਾਲ ਗ੍ਰਿਫ਼ਤਾਰ ਕੀਤਾ ਸੀ। ਉਸਨੇ ਦੱਸਿਆ ਕਿ ਜ਼ੋਰ ਪਾਉਣ ਤੇ ਇਸ ਮਾਮਲੇ ਵਿੱਚ ਸੌਦਾ 50000 ਰੁਪਏ ਵਿੱਚ ਤੈਅ ਹੋ ਗਿਆ ਸੀ।
ਬੁਲਾਰੇ ਨੇ ਕਿਹਾ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਹੁਸ਼ਿਆਰਪੁਰ ਯੂਨਿਟ ਤੋਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਉਕਤ ਥਾਣੇਦਾਰ ਦੀ ਤਰਫੋਂ ਸ਼ਿਕਾਇਤਕਰਤਾ ਤੋਂ 30000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਕਾਰਵਾਈ ਦੌਰਾਨ ਐਸ.ਐਚ.ਓ. ਬਲਜਿੰਦਰ ਸਿੰਘ ਮੱਲ੍ਹੀ ਗ੍ਰਿਫ਼ਤਾਰੀ ਤੋਂ ਬਚ ਕੇ ਮੌਕੇ ਤੋਂ ਫਰਾਰ ਹੋ ਗਿਆ। ਇਸ ਸਬੰਧ ਵਿੱਚ ਦੋਹਾਂ ਮੁਲਜ਼ਮਾਂ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।
*ਮੰਤਰੀ ਅਰੋੜਾ ਨੇ ਨਗਰ ਨਿਗਮ ਕਮਿਸ਼ਨਰਾਂ, ਸ਼ਹਿਰੀ ਵਿਕਾਸ ਦੇ ਏ.ਡੀ.ਸੀ. ਅਤੇ ਸੁਧਾਰ ਟਰੱਸਟਾਂ ਦੇ ਈ.ਓਜ਼ ਨਾਲ ਕੀਤੀ ਮੀਟਿੰਗ, ਸਥਾਨਕ ਸਰਕਾਰਾਂ ਦੇ ਸਾਰੇ ਕਾਰਜਾਂ ਦਾ ਲਿਆ ਜਾਇਜ਼ਾ*
ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਹਲਕਾ ਗੜ੍ਹਸ਼ੰਕਰ ਦੇ ਵੱਖ-ਵੱਖ ਪਿੰਡਾਂ ਦੀਆਂ ਲਿੰਕ ਸੜਕਾਂ ਦਾ ਉਦਘਾਟਨ
ਅੰਮ੍ਰਿਤਸਰ ਵਿੱਚ 20 ਕਿਲੋਗ੍ਰਾਮ ਹੈਰੋਇਨ ਬਰਾਮਦ, ਮੁੱਖ ਸੰਚਾਲਕ ਸਮੇਤ ਚਾਰ ਮੁਲਜ਼ਮ ਗ੍ਰਿਫਤਾਰ*
ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਨਿੱਜੀ ਹਸਪਤਾਲਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਵਿੱਚ ਸ਼ਾਮਲ ਹੋਣ ਦਾ ਸੱਦਾ; ਪ੍ਰਮੁੱਖ ਸਿਹਤ ਸੰਭਾਲ ਸੰਸਥਾਵਾਂ ਨੇ ਡੂੰਘੀ ਦਿਲਚਸਪੀ ਦਿਖਾਈ
ਪੰਜਾਬ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਲਈ ਜਲਦੀ ਤਿਆਰ ਹੋਣਗੇ 3100 ਖੇਡ ਮੈਦਾਨ: ਹਰਜੋਤ ਸਿੰਘ ਬੈਂਸ*
*ਮੁੱਖ ਮੰਤਰੀ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਵੱਲੋਂ ਡੈਮਾਂ ‘ਤੇ ਸੀ.ਆਈ.ਐਸ.ਐਫ. ਤਾਇਨਾਤ ਕਰਨ ਦੀ ਮੁਖਾਲਫ਼ਤ ਲਈ ਇਤਿਹਾਸਕ ਮਤਾ ਪਾਸ*
Chief Minister inaugurates and lay foundation stones worth Rs. 32 crore
BJP should tell whether it supports State’s RDG plan: CM
भाजपा नेता राजेंद्र राणा में सीएम ऑफिस में सलाहकारों, ओएसडी और रिटायरियों की भर्ती पर उठाए सवाल
BJP leaders in dilemma, failed to clarify stand on RDG: Chief Minister