-ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਲਹਿਰਾਉਣਗੇ ਤਿਰੰਗਾ ਝੰਡਾ
ਪਟਿਆਲਾ, 22 ਜਨਵਰੀ :
ਡਿਪਟੀ ਕਮਿਸ਼ਨਰ ਪਟਿਆਲਾ ਡਾ. ਪ੍ਰੀਤੀ ਯਾਦਵ ਨੇ ਰਾਜਾ ਭਾਲਿੰਦਰ ਸਿੰਘ ਖੇਡ ਕੰਪਲੈਕਸ (ਪੋਲੋ ਗਰਾਊਂਡ) ਵਿਖੇ 26 ਜਨਵਰੀ ਨੂੰ ਦੇਸ਼ ਦੇ ਗਣਤੰਤਰ ਦਿਵਸ ਮੌਕੇ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਇਸ਼ਾ ਸਿੰਗਲ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਨੁਪ੍ਰਿਤਾ ਜੌਹਲ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।
ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਇਸ ਕੌਮੀ ਦਿਹਾੜੇ ਮੌਕੇ ਪੰਜਾਬ ਦੇ ਜਲ ਸਰੋਤ, ਖਣਨ, ਭੂ-ਵਿਗਿਆਨ, ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਦੇਸ਼ ਦਾ ਕੌਮੀ ਝੰਡਾ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕਰਨਗੇ ਅਤੇ ਉਨ੍ਹਾਂ ਵੱਲੋਂ ਜ਼ਿਲ੍ਹਾ ਨਿਵਾਸੀਆਂ ਦੇ ਨਾਮ ਸੰਦੇਸ਼ ਵੀ ਦਿੱਤਾ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਮੀਟਿੰਗ ਦੌਰਾਨ ਵੱਖ-ਵੱਖ ਕਾਰਜਾਂ ਲਈ ਗਠਿਤ ਕਮੇਟੀਆਂ ਵੱਲੋਂ ਕੀਤੇ ਜਾ ਰਹੇ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਆਦੇਸ਼ ਦਿੱਤੇ ਕਿ ਕੌਮੀ ਮਹੱਤਤਾ ਵਾਲੇ ਇਸ ਸਮਾਗਮ ਦੀਆਂ ਤਿਆਰੀਆਂ ਨੂੰ ਸਮਾਂ ਰਹਿੰਦੇ ਨੇਪਰੇ ਚੜ੍ਹਾਇਆ ਜਾਵੇ ਅਤੇ ਕੋਈ ਅਣਗਹਿਲੀ ਨਾ ਵਰਤੀ ਜਾਵੇ।
ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਸੁਰੱਖਿਆ ਸਮੇਤ ਝਾਕੀਆਂ, ਸੱਭਿਆਚਾਰਕ ਪ੍ਰੋਗਰਾਮ ਅਤੇ ਪੁਲਿਸ, ਆਈ.ਟੀ.ਬੀ.ਪੀ., ਹੋਮ ਗਾਰਡਜ, ਐਨ.ਸੀ.ਸੀ., ਰੈਡ ਕਰਾਸ, ਸਕਾਊਟ ਗਾਈਡ ਦੀਆਂ ਟੁਕੜੀਆਂ ਵੱਲੋਂ ਕੀਤੀ ਜਾਣ ਵਾਲੀ ਪਰੇਡ ਦੀ ਰਿਹਰਸਲ ਬਾਰੇ ਵੀ ਜਾਣਕਾਰੀ ਹਾਸਲ ਕੀਤੀ।
ਡਾ. ਪ੍ਰੀਤੀ ਯਾਦਵ ਨੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸਮਾਗਮ ਵਾਲੇ ਦਿਨ ਪੋਲੋ ਗਰਾਊਂਡ ਵਿਖੇ ਹਾਜ਼ਰ ਹੋਣ ਦੇ ਨਿਰਦੇਸ਼ ਦਿੱਤੇ ਅਤੇ ਨਾਲ ਹੀ ਜ਼ਿਲ੍ਹਾ ਨਿਵਾਸੀਆਂ ਨੂੰ ਗਣਤੰਤਰ ਦਿਵਸ ਦੇ ਇਸ ਸਮਾਗਮ ‘ਚ ਵਧ ਚੜ੍ਹਕੇ ਸ਼ਮੂਲੀਅਤ ਕਰਨ ਦੀ ਅਪੀਲ ਵੀ ਕੀਤੀ।
ਮੀਟਿੰਗ ਦੌਰਾਨ ਪੀ.ਡੀ.ਏ ਦੇ ਏਸੀਏ ਜਸ਼ਨਪ੍ਰੀਤ ਕੌਰ, ਆਰ.ਟੀ.ਓ. ਨਮਨ ਮਾਰਕੰਨ, ਐਸ.ਡੀ.ਐਮ. ਗੁਰਦੇਵ ਸਿੰਘ ਧਮ, ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਦੀਪਜੋਤ ਕੌਰ, ਮੁੱਖ ਮੰਤਰੀ ਫ਼ੀਲਡ ਅਫ਼ਸਰ ਨਵਜੋਤ ਸ਼ਰਮਾ ਸਮੇਤ ਵੱਖ ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।
ਫੋਟੋ ਕੈਪਸ਼ਨ-ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਪੋਲੋ ਗਰਾਊਂਡ ਵਿਖੇ ਗਣਤੰਤਰ ਦਿਵਸ ਦੇ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦੇ ਹੋਏ।
*ਮੰਤਰੀ ਅਰੋੜਾ ਨੇ ਨਗਰ ਨਿਗਮ ਕਮਿਸ਼ਨਰਾਂ, ਸ਼ਹਿਰੀ ਵਿਕਾਸ ਦੇ ਏ.ਡੀ.ਸੀ. ਅਤੇ ਸੁਧਾਰ ਟਰੱਸਟਾਂ ਦੇ ਈ.ਓਜ਼ ਨਾਲ ਕੀਤੀ ਮੀਟਿੰਗ, ਸਥਾਨਕ ਸਰਕਾਰਾਂ ਦੇ ਸਾਰੇ ਕਾਰਜਾਂ ਦਾ ਲਿਆ ਜਾਇਜ਼ਾ*
ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਹਲਕਾ ਗੜ੍ਹਸ਼ੰਕਰ ਦੇ ਵੱਖ-ਵੱਖ ਪਿੰਡਾਂ ਦੀਆਂ ਲਿੰਕ ਸੜਕਾਂ ਦਾ ਉਦਘਾਟਨ
ਅੰਮ੍ਰਿਤਸਰ ਵਿੱਚ 20 ਕਿਲੋਗ੍ਰਾਮ ਹੈਰੋਇਨ ਬਰਾਮਦ, ਮੁੱਖ ਸੰਚਾਲਕ ਸਮੇਤ ਚਾਰ ਮੁਲਜ਼ਮ ਗ੍ਰਿਫਤਾਰ*
ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਨਿੱਜੀ ਹਸਪਤਾਲਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਵਿੱਚ ਸ਼ਾਮਲ ਹੋਣ ਦਾ ਸੱਦਾ; ਪ੍ਰਮੁੱਖ ਸਿਹਤ ਸੰਭਾਲ ਸੰਸਥਾਵਾਂ ਨੇ ਡੂੰਘੀ ਦਿਲਚਸਪੀ ਦਿਖਾਈ
ਪੰਜਾਬ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਲਈ ਜਲਦੀ ਤਿਆਰ ਹੋਣਗੇ 3100 ਖੇਡ ਮੈਦਾਨ: ਹਰਜੋਤ ਸਿੰਘ ਬੈਂਸ*
*ਮੁੱਖ ਮੰਤਰੀ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਵੱਲੋਂ ਡੈਮਾਂ ‘ਤੇ ਸੀ.ਆਈ.ਐਸ.ਐਫ. ਤਾਇਨਾਤ ਕਰਨ ਦੀ ਮੁਖਾਲਫ਼ਤ ਲਈ ਇਤਿਹਾਸਕ ਮਤਾ ਪਾਸ*
Chief Minister inaugurates and lay foundation stones worth Rs. 32 crore
BJP should tell whether it supports State’s RDG plan: CM
भाजपा नेता राजेंद्र राणा में सीएम ऑफिस में सलाहकारों, ओएसडी और रिटायरियों की भर्ती पर उठाए सवाल
BJP leaders in dilemma, failed to clarify stand on RDG: Chief Minister