ਮੁਲਜ਼ਮਾਂ ਨੇ ਮੀਟਰ ਲਗਾਉਣ ਬਦਲੇ ਪਹਿਲਾਂ ਲਈ ਸੀ 20000 ਰੁਪਏ ਰਿਸ਼ਵਤ
ਚੰਡੀਗੜ੍ਹ 28 ਜਨਵਰੀ, 2025:
ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦਫ਼ਤਰ ਫੋਕਲ ਪੁਆਇੰਟ ਲੁਧਿਆਣਾ ਵਿਖੇ ਤਾਇਨਾਤ ਲਾਈਨਮੈਨ ਕਮਲਪ੍ਰੀਤ ਸਿੰਘ ਅਤੇ ਮੀਟਰ ਰੀਡਰ ਕੁਲਦੀਪ ਸਿੰਘ ਨੂੰ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 5000 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਟੇਟ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨੂੰ ਸੰਦੀਪ ਸਿੰਘ ਵਾਸੀ ਜਮਾਲਪੁਰ, ਲੁਧਿਆਣਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਹੈ ਕਿ ਉਸਦੇ ਸ਼ੋਅਰੂਮ ਵਿੱਚ ਸੜੇ ਹੋਏ ਮੀਟਰ ਨੂੰ ਬਦਲ ਕੇ ਨਵਾਂ ਬਿਜਲੀ ਮੀਟਰ ਲਗਾਉਣ ਬਦਲੇ ਉਕਤ ਮੁਲਜ਼ਮ ਲਾਈਨਮੈਨ ਨੇ 30000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤ ਵਿੱਚ ਦੱਸਿਆ ਗਿਆ ਹੈ ਕਿ ਉਕਤ ਲਾਈਨਮੈਨ ਇਸ ਕੰਮ ਲਈ ਪਹਿਲਾਂ ਹੀ 20000 ਰੁਪਏ ਰਿਸ਼ਵਤ ਲੈ ਚੁੱਕਾ ਹੈ ਅਤੇ ਬਾਕੀ 10000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਸੀ।
ਬੁਲਾਰੇ ਨੇ ਅੱਗੇ ਦੱਸਿਆ ਕਿ ਉਸਦੀ ਸ਼ਿਕਾਇਤ ‘ਤੇ ਮੁੱਢਲੀ ਜਾਂਚ ਉਪਰੰਤ, ਲੁਧਿਆਣਾ ਯੂਨਿਟ ਦੀ ਵਿਜੀਲੈਂਸ ਬਿਊਰੋ ਟੀਮ ਨੇ ਜਾਲ ਵਿਛਾ ਕੇ ਮੁਲਜ਼ਮ ਲਾਈਨਮੈਨ ਅਤੇ ਮੀਟਰ ਰੀਡਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਕੋਲੋਂ ਉਸਦੇ ਸ਼ੋਅਰੂਮ ਵਿਖੇ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 5000 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਦੋਵਾਂ ਮੁਲਜ਼ਮਾਂ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
Self-Belief Emerges as the Ultimate Winning Formula: Insights from “Aap Hi Jitoge”
*ਮੰਤਰੀ ਅਰੋੜਾ ਨੇ ਨਗਰ ਨਿਗਮ ਕਮਿਸ਼ਨਰਾਂ, ਸ਼ਹਿਰੀ ਵਿਕਾਸ ਦੇ ਏ.ਡੀ.ਸੀ. ਅਤੇ ਸੁਧਾਰ ਟਰੱਸਟਾਂ ਦੇ ਈ.ਓਜ਼ ਨਾਲ ਕੀਤੀ ਮੀਟਿੰਗ, ਸਥਾਨਕ ਸਰਕਾਰਾਂ ਦੇ ਸਾਰੇ ਕਾਰਜਾਂ ਦਾ ਲਿਆ ਜਾਇਜ਼ਾ*
ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਹਲਕਾ ਗੜ੍ਹਸ਼ੰਕਰ ਦੇ ਵੱਖ-ਵੱਖ ਪਿੰਡਾਂ ਦੀਆਂ ਲਿੰਕ ਸੜਕਾਂ ਦਾ ਉਦਘਾਟਨ
ਅੰਮ੍ਰਿਤਸਰ ਵਿੱਚ 20 ਕਿਲੋਗ੍ਰਾਮ ਹੈਰੋਇਨ ਬਰਾਮਦ, ਮੁੱਖ ਸੰਚਾਲਕ ਸਮੇਤ ਚਾਰ ਮੁਲਜ਼ਮ ਗ੍ਰਿਫਤਾਰ*
ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਨਿੱਜੀ ਹਸਪਤਾਲਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਵਿੱਚ ਸ਼ਾਮਲ ਹੋਣ ਦਾ ਸੱਦਾ; ਪ੍ਰਮੁੱਖ ਸਿਹਤ ਸੰਭਾਲ ਸੰਸਥਾਵਾਂ ਨੇ ਡੂੰਘੀ ਦਿਲਚਸਪੀ ਦਿਖਾਈ
ਪੰਜਾਬ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਲਈ ਜਲਦੀ ਤਿਆਰ ਹੋਣਗੇ 3100 ਖੇਡ ਮੈਦਾਨ: ਹਰਜੋਤ ਸਿੰਘ ਬੈਂਸ*
Trade deal with United States is pact that will ruin farmers of Punjab & country: CM Bhagwant Singh Mann*