ਸਥਾਨਕ ਸੰਸਥਾਵਾਂ ਨੂੰ ਆਵਾਰਾ ਕੁੱਤਿਆਂ ਦੀ ਗਿਣਤੀ ਤੇ ਕਾਬੂ ਪਾਉਣ ਲਈ ਪਸ਼ੂ ਜਨਮ ਨਿਯੰਤਰਣ ਪ੍ਰੋਗਰਾਮ ਤੁਰੰਤ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ
ਬਿਮਾਰ ਅਤੇ ਜ਼ਖਮੀ ਪਸ਼ੂਆਂ ਨੂੰ ਰੱਖਣ ਲਈ ‘ਲਾਲੜੂ ਇਨਫਰਮਰੀ’ ਨੂੰ ਜਲਦ ਪੂਰਾ ਕਰਨ ਲਈ ਕਿਹਾ
ਸੋਸਾਇਟੀ ਫਾਰ ਪ੍ਰੀਵੈਂਸ਼ਨ ਆਫ਼ ਕਰੂਏਲਟੀ ਟੂ ਐਨੀਮਲਜ਼ ਦੀ ਮੀਟਿੰਗ ਹੋਈ
ਐਸ.ਏ.ਐਸ.ਨਗਰ, 30 ਜਨਵਰੀ, 2025:
ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀਮਤੀ ਸੋਨਮ ਚੌਧਰੀ ਨੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਮੋਹਾਲੀ ਵਿਖੇ ਸੋਸਾਇਟੀ ਫਾਰ ਪ੍ਰੀਵੈਨਸ਼ਨ ਆਫ਼ ਕਰੂਏਲਟੀ ਟੂ ਐਨੀਮਲਜ਼ (ਐਸ.ਪੀ.ਸੀ.ਏ.) ਦੀ ਮੀਟਿੰਗ ਦੌਰਾਨ ਸ਼ਹਿਰੀ ਸਥਾਨਕ ਸੰਸਥਾਵਾਂ ਨੂੰ ਆਪੋ-ਆਪਣੇ ਖੇਤਰਾਂ ਲਈ ਐਂਬੂਲੈਂਸ-ਕਮ-ਐਨੀਮਲ ਲਿਫਟਰ ਵਾਹਨ ਜਲਦੀ ਖਰੀਦਣ ਦੇ ਆਦੇਸ਼ ਦਿੱਤੇ।
ਐਸ ਪੀ ਸੀ ਏ ਦੀਆਂ ਗਤੀਵਿਧੀਆਂ ਦਾ ਜਾਇਜ਼ਾ ਲੈਂਦਿਆਂ ਏ.ਡੀ.ਸੀ. ਚੌਧਰੀ ਨੇ ਸ਼ਹਿਰੀ ਸਥਾਨਕ ਸੰਸਥਾਵਾਂ ਨੂੰ ਆਪਣੇ ਖੇਤਰਾਂ ਵਿੱਚ ਅਵਾਰਾ ਕੁੱਤਿਆਂ ਦੀ ਆਬਾਦੀ ਨੂੰ ਰੋਕਣ ਲਈ ਪਸ਼ੂ ਜਨਮ ਨਿਯੰਤਰਣ ਪ੍ਰੋਗਰਾਮ ਸ਼ੁਰੂ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਪ੍ਰੋਗਰਾਮ ਸ਼ੁਰੂ ਕਰਨ ਵਿੱਚ ਦੇਰੀ ਨਾਲ ਕੁੱਤਿਆਂ ਦੇ ਕੱਟਣ ਦੇ ਮਾਮਲੇ ਵਧਣ ਲਈ ਸਬੰਧਤ ਅਧਿਕਾਰੀਆਂ ਨੂੰ ਜ਼ਿੰਮੇਵਾਰ ਠਹਿਰਾਇਆ ਜਾਵੇਗਾ। ਇਸੇ ਤਰ੍ਹਾਂ ਪਸ਼ੂ ਪਾਲਣ ਵਿਭਾਗ ਨੂੰ ਅਵਾਰਾ ਕੁੱਤਿਆਂ ਨੂੰ ਐਂਟੀ ਰੈਬੀਜ਼ (ਹਲਕਾਅ ਤੋਂ ਬਚਾਅ) ਦਵਾਈ ਨਾਲ ਟੀਕਾਕਰਨ ਕਰਨ ਲਈ ਮਹੀਨਾਵਾਰ ਐਂਟੀ-ਰੇਬੀਜ਼ ਕੈਂਪਾਂ ਦੀ ਗਿਣਤੀ ਇੱਕ ਮਹੀਨੇ ਤੋਂ ਵਧਾ ਕੇ ਦੋ ਕਰਨ ਲਈ ਕਿਹਾ ਗਿਆ।
ਲਾਲੜੂ (ਮਗਰਾ ਕੈਟਲ ਪੌਂਡ) ਵਿਖੇ ਬਣ ਰਹੀ ‘ਲਾਲੜੂ ਇਨਫਰਮਰੀ’ ਦਾ ਜਾਇਜ਼ਾ ਲੈਂਦਿਆਂ, ਉਨ੍ਹਾਂ ਨੇ ਲਾਲੜੂ ਨਗਰ ਕੌਂਸਲ ਨੂੰ ਬਿਮਾਰ ਅਤੇ ਜ਼ਖਮੀ ਪਸ਼ੂਆਂ ਨੂੰ ਉੱਥੇ ਰੱਖਣ ਲਈ ਜਲਦੀ ਤੋਂ ਜਲਦੀ ਇਨਫਰਮਰੀ ਨੂੰ ਪੂਰਾ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਪਸ਼ੂਆਂ ਨੂੰ ਰੱਖਣ ਵਾਲੇ ਐਨਕਲੋਜ਼ਰ ਪ੍ਰਜਾਤੀ ਅਤੇ ਆਕਾਰ ਅਨੁਸਾਰ ਹੋਣੇ ਚਾਹੀਦੇ ਹਨ ਤਾਂ ਜੋ ਜਾਨਵਰਾਂ ਨੂੰ ਉਨ੍ਹਾਂ ਦੀ ਉੱਥੇ ਰਹਿਣ ਦੌਰਾਨ ਅਸੁਵਿਧਾ ਮਹਿਸੂਸ ਨਾ ਹੋਵੇ। ਈ ਓ ਲਾਲੜੂ ਨੂੰ ਇਨਫਰਮਰੀ ਅਧੀਨ ਜ਼ਮੀਨ ਦੀ ਟਾਈਟਲ ਡੀਡ (ਮਾਲਕੀ) ਐਸ ਪੀ ਸੀ ਏ ਦੇ ਨਾਂ ’ਤੇ ਤਬਦੀਲ ਕਰਨ ਲਈ ਵੀ ਕਿਹਾ ਗਿਆ।
ਈ.ਓ. ਲਾਲੜੂ ਗੁਰਬਖਸ਼ੀਸ਼ ਸਿੰਘ ਨੂੰ ਮਗਰਾ ਕੈਟਲ ਪੌਂਡ ਵਿਖੇ ਬਾਇਓ-ਮਾਸ ਆਧਾਰਿਤ ਬਿਜਲੀ ਜਨਰੇਟਰ ਨੂੰ ਪੂਰੀ ਸਮਰੱਥਾ ‘ਤੇ ਚਲਾਉਣ ਲਈ ਗੋਹੇ ਵਾਲੇ ਪਾਣੀ ਦੇ ਟੋਇਆਂ (ਸਲੱਰੀ ਪਿਟਸ) ਦੀ ਸਫਾਈ ਦਾ ਕੰਮ ਵੀ ਨਗਰ ਕੌਂਸਲ ਰਾਹੀਂ ਕਰਵਾਉਣ ਲਈ ਕਿਹਾ ਗਿਆ। ਇਹ ਜਨਰੇਟਰ 10 KV ਬਿਜਲੀ ਪੈਦਾ ਕਰਦਾ ਹੈ।
ਮੀਟਿੰਗ ਵਿੱਚ ਗਮਾਡਾ ਦੇ ਅਧਿਕਾਰ ਖੇਤਰ ਵਿੱਚ ਆਉਂਦੇ ਈਕੋਸਿਟੀ ਅਤੇ ਐਰੋਸਿਟੀ ਵਰਗੇ ਖੇਤਰਾਂ ਵਿੱਚ ਪਸ਼ੂ ਜਨਮ ਨਿਯੰਤਰਣ ਮੁਹਿੰਮ ਸ਼ੁਰੂ ਕਰਨ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਇਸ ਲਈ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਨੂੰ ਲਿਖਣ ਦਾ ਫੈਸਲਾ ਕੀਤਾ ਗਿਆ।
ਮੀਟਿੰਗ ਵਿੱਚ ਪਸ਼ੂ ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ. ਸ਼ਿਵਕਾਂਤ ਗੁਪਤਾ, ਸ਼ਹਿਰੀ ਸਥਾਨਕ ਸੰਸਥਾਵਾਂ ਦੇ ਨੁਮਾਇੰਦੇ ਅਤੇ ਸੁਸਾਇਟੀ ਦੇ ਗੈਰ-ਸਰਕਾਰੀ ਮੈਂਬਰ ਹਾਜ਼ਰ ਸਨ।
*ਮੰਤਰੀ ਅਰੋੜਾ ਨੇ ਨਗਰ ਨਿਗਮ ਕਮਿਸ਼ਨਰਾਂ, ਸ਼ਹਿਰੀ ਵਿਕਾਸ ਦੇ ਏ.ਡੀ.ਸੀ. ਅਤੇ ਸੁਧਾਰ ਟਰੱਸਟਾਂ ਦੇ ਈ.ਓਜ਼ ਨਾਲ ਕੀਤੀ ਮੀਟਿੰਗ, ਸਥਾਨਕ ਸਰਕਾਰਾਂ ਦੇ ਸਾਰੇ ਕਾਰਜਾਂ ਦਾ ਲਿਆ ਜਾਇਜ਼ਾ*
ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਹਲਕਾ ਗੜ੍ਹਸ਼ੰਕਰ ਦੇ ਵੱਖ-ਵੱਖ ਪਿੰਡਾਂ ਦੀਆਂ ਲਿੰਕ ਸੜਕਾਂ ਦਾ ਉਦਘਾਟਨ
ਅੰਮ੍ਰਿਤਸਰ ਵਿੱਚ 20 ਕਿਲੋਗ੍ਰਾਮ ਹੈਰੋਇਨ ਬਰਾਮਦ, ਮੁੱਖ ਸੰਚਾਲਕ ਸਮੇਤ ਚਾਰ ਮੁਲਜ਼ਮ ਗ੍ਰਿਫਤਾਰ*
ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਨਿੱਜੀ ਹਸਪਤਾਲਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਵਿੱਚ ਸ਼ਾਮਲ ਹੋਣ ਦਾ ਸੱਦਾ; ਪ੍ਰਮੁੱਖ ਸਿਹਤ ਸੰਭਾਲ ਸੰਸਥਾਵਾਂ ਨੇ ਡੂੰਘੀ ਦਿਲਚਸਪੀ ਦਿਖਾਈ
ਪੰਜਾਬ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਲਈ ਜਲਦੀ ਤਿਆਰ ਹੋਣਗੇ 3100 ਖੇਡ ਮੈਦਾਨ: ਹਰਜੋਤ ਸਿੰਘ ਬੈਂਸ*
*ਮੁੱਖ ਮੰਤਰੀ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਵੱਲੋਂ ਡੈਮਾਂ ‘ਤੇ ਸੀ.ਆਈ.ਐਸ.ਐਫ. ਤਾਇਨਾਤ ਕਰਨ ਦੀ ਮੁਖਾਲਫ਼ਤ ਲਈ ਇਤਿਹਾਸਕ ਮਤਾ ਪਾਸ*
Chief Minister inaugurates and lay foundation stones worth Rs. 32 crore
BJP should tell whether it supports State’s RDG plan: CM
भाजपा नेता राजेंद्र राणा में सीएम ऑफिस में सलाहकारों, ओएसडी और रिटायरियों की भर्ती पर उठाए सवाल
BJP leaders in dilemma, failed to clarify stand on RDG: Chief Minister