ਸ੍ਰੀ ਮੁਕਤਸਰ ਸਾਹਿਬ, 21 ਜਨਵਰੀ:
ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ, ਸ੍ਰੀਮਤੀ ਰਤਨਦੀਪ ਕੌਰ ਸੰਧੂ ਨੇ ਬਲਾਕ ਮਲੋਟ ਵਿਖੇ ਸਪਲੀਮੈਂਟਰੀ ਨਿਉਟ੍ਰੀਸ਼ਨ ਪ੍ਰੋਗਰਾਮ (ਐਸ.ਐਨ.ਪੀ.) ਸਕੀਮ ਅਧੀਨ ਵੰਡੇ ਜਾਣ ਵਾਲੇ ਰਾਸ਼ਨ, ਮਿੱਠਾ ਦਲੀਆ, ਨਮਕੀਨ ਦਲੀਆ ਅਤੇ ਮੁਰਮੁਰੇ ਦੀ ਚੈਕਿੰਗ ਕੀਤੀ।
ਉਹਨਾਂ ਵੱਲੋਂ ਬਲਾਕ ਮਲੋਟ ਦੇ ਸਰਕਲ ਅਧੀਨ ਸ਼ਹਿਰੀ ਖੇਤਰ ਮਲੋਟ ਦੇ ਸੁਪਰਵਾਈਜ਼ਰ ਮੋਨੀਕਾ ਰਾਣੀ ਅਤੇ ਆਂਗਣਵਾਣੀ ਵਰਕਰਾਂ ਦੇ ਨਾਲ ਮੀਟਿੰਗ ਕੀਤੀ। ਉਨ੍ਹਾਂ ਵੱਲੋਂ ਵਰਕਰਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਵੀ ਸੁਣੀਆਂ ਗਈਆਂ ਅਤੇ ਮੌਕੇ ’ਤੇ ਹੱਲ ਕੀਤਾ ਗਿਆ।
ਇਸ ਮੌਕੇ ਉਨ੍ਹਾਂ ਵੱਲੋਂ ਆਂਗਣਵਾੜੀ ਸੈਂਟਰ ਦੀ ਬਿਲਡਿੰਗ ਦਾ ਬੁਨਿਆਦੀ ਢਾਂਚਾ ਚੈੱਕ ਕੀਤਾ ਗਿਆ, ਜਿਸ ਵਿੱਚ ਪੀਣ ਵਾਲੇ ਪਾਣੀ ਅਤੇ ਪਖਾਨਿਆਂ ਦੀ ਸੁਵਿਧਾ ਦੀ ਜਾਂਚ ਕੀਤੀ। ਇਸ ਤੋਂ ਇਲਾਵਾ ਉਹਨਾਂ ਪਿੰਡ ਈਨਾ ਖੇੜਾ ਵਿਖੇ ਆਂਗਣਵਾੜੀ ਸੈਂਟਰ ਦੀ ਵੀ ਅਚਨਚੇਤ ਚੈਕਿੰਗ ਕੀਤੀ ਅਤੇ ਮਨਰੇਗਾ ਅਧੀਨ ਬਣ ਰਹੇ ਆਂਗਨਵਾੜੀ ਸੈਂਟਰ ਦੀ ਬਿਲਡਿੰਗ ਦਾ ਵੀ ਜਾਇਜ਼ਾ ਲਿਆ।
CM Bhagwant Singh Mann’s efforts to attract investment bear fruit; South Korea steps forward to provide technological support to Punjab’s agriculture sector*
Guru Ravidas Ji’s message is as relevant today as it was 600 years back – Sukhbir Singh Badal.
मंत्री अरोड़ा ने नगर निगम आयुक्तों, शहरी विकास के ए.डी.सी. तथा सुधार ट्रस्टों के ई.ओ. के साथ की बैठक, स्थानीय निकायों के सभी कार्यों की ली समीक्षा*
मान सरकार का किसानों को बड़ा तोहफा, गन्ने पर 68.50 रुपए प्रति क्विंटल सब्सिडी को मंजूरी*
मुख्यमंत्री भगवंत सिंह मान के नेतृत्व वाली पंजाब सरकार ने पंजाब को गैंगस्टर-मुक्त राज्य बनाने के लिए ‘गैंगस्टरां ते वार’ की शुरुआत की
डिप्टी स्पीकर जय कृष्ण सिंह रोड़ी द्वारा हल्का गढ़शंकर के विभिन्न गांवों की लिंक सड़कों का उद्घाटन
CM orders launch of 4th phase of BPL identification survey from 1st February