ਮੁਲਜ਼ਮ ਨੇ ਪਹਿਲਾਂ ਵੀ ਲਈ ਸੀ 10000 ਰੁਪਏ ਰਿਸ਼ਵਤ
ਚੰਡੀਗੜ੍ਹ 21 ਜਨਵਰੀ:
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਚੱਲ ਰਹੀ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਤਹਿਤ ਲੁਧਿਆਣਾ ਦੇ ਚੀਮਾ ਚੌਕ ਸਥਿਤ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦਫ਼ਤਰ ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ (ਜੇ.ਈ.) ਕੁਲਦੀਪ ਸਿੰਘ ਨੂੰ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 5000 ਰੁਪਏ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ।
ਅੱਜ ਇੱਥੇ ਇਹ ਖੁਲਾਸਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਲੁਧਿਆਣਾ ਸ਼ਹਿਰ ਦੇ ਸ਼ਿੰਗਾਰ ਰੋਡ ਸਥਿਤ ਰਾਮ ਨਗਰ ਦੇ ਵਸਨੀਕ ਜਸਵਿੰਦਰ ਪਾਲ ਸਿੰਘ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਦੋਸ਼ੀ ਜੇ.ਈ. ਨੇ ਉਸਦੀ ਚਾਹ ਦੀ ਦੁਕਾਨ ’ਤੇ ਨਵਾਂ ਬਿਜਲੀ ਮੀਟਰ ਲਗਾਉਣ ਲਈ 36000 ਰੁਪਏ ਰਿਸ਼ਵਤ ਮੰਗੀ, ਪਰ ਸੌਦਾ 15000 ਰੁਪਏ ਵਿੱਚ ਤੈਅ ਹੋ ਗਿਆ। ਸ਼ਿਕਾਇਤ ਵਿੱਚ ਅੱਗੇ ਦੱਸਿਆ ਗਿਆ ਹੈ ਕਿ ਉਕਤ ਜੇ.ਈ. ਨੇ ਪਹਿਲੀ ਕਿਸ਼ਤ ਵਜੋਂ 10000 ਰੁਪਏ ਰਿਸ਼ਵਤ ਪਹਿਲਾਂ ਹੀ ਲੈ ਲਈ ਸੀ ,ਪਰ ਫਿਰ ਵੀ ਮੀਟਰ ਨਹੀਂ ਲਗਾਇਆ ਗਿਆ ਅਤੇ ਹੁਣ ਉਹ ਬਾਕੀ 5000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਹੈ।
ਬੁਲਾਰੇ ਨੇ ਅੱਗੇ ਕਿਹਾ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਲੁਧਿਆਣਾ ਯੂਨਿਟ ਦੀ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਜੇ.ਈ. ਨੂੰ ਉਸਦੇ ਦਫਤਰ ਤੋਂ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 5000 ਰੁਪਏ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਪੁਲਿਸ ਥਾਣਾ ਲੁਧਿਆਣਾ ਰੇਂਜ ਵਿੱਚ ਦੋਸ਼ੀ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਬੁਲਾਰੇ ਨੇ ਕਿਹਾ ਕਿ ਦੋਸ਼ੀ ਨੂੰ ਕੱਲ੍ਹ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਮਾਮਲੇ ਦੀ ਹੋਰ ਜਾਂਚ ਜਾਰੀ ਹੈ।
*ਮੁੱਖ ਮੰਤਰੀ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਵੱਲੋਂ ਡੈਮਾਂ ‘ਤੇ ਸੀ.ਆਈ.ਐਸ.ਐਫ. ਤਾਇਨਾਤ ਕਰਨ ਦੀ ਮੁਖਾਲਫ਼ਤ ਲਈ ਇਤਿਹਾਸਕ ਮਤਾ ਪਾਸ*
ਮੁੱਖ ਮੰਤਰੀ ਭਾਸ਼ਣਬਾਜ਼ੀ ਵਿੱਚ ਅੱਗੇ, ਪਰ ਵਿਹਾਰਿਕ ਤੌਰ ਤੇ ਕਾਫੀ ਪਿੱਛੇ ਹਨ: ਵੜਿੰਗ
*ਮੁੱਖ ਮੰਤਰੀ ਨੇ ਸੂਬੇ ਵਿੱਚ ਰਵਾਇਤੀ ਪੇਂਡੂ ਖੇਡਾਂ ਨੂੰ ਹੋਰ ਪ੍ਰਫੁੱਲਿਤ ਕਰਨ ਅਤੇ ਸੁਰੱਖਿਅਤ ਰੱਖਣ ਪ੍ਰਤੀ ਵਚਨਬੱਧਤਾ ਦੁਹਰਾਈ*
*ਐਫ.ਆਈ.ਆਰ. ਦਰਜ ਕਰਕੇ ਜਮਹੂਰੀਅਤ ਦਾ ਗਲਾ ਘੁੱਟਣ ਦੀ ਕੋਸ਼ਿਸ਼ ਕਰ ਰਹੀ ਭਾਜਪਾ-ਮੁੱਖ ਮੰਤਰੀ*
ਮੋਹਿੰਦਰ ਭਗਤ ਦੇ ਅਣਥੱਕ ਯਤਨਾਂ ਸਦਕਾ ਬਾਗਬਾਨੀ ਸੇਵਾ ਨਿਯਮਾਂ ਵਿੱਚ ਇਤਿਹਾਸਕ ਸੋਧ
“ਪੰਜਾਬ ਵਿਧਾਨ ਸਭਾ ‘ਚ ਬੇਜ਼ੁਬਾਨ ਜਾਨਵਰਾਂ ਦੀ ਭਲਾਈ ਲਈ ਇਤਿਹਾਸਕ ਬਿਲ ਪੇਸ਼, ਡਾ. ਬਲਜੀਤ ਕੌਰ ਨੇ ਬਿੱਲ ਦੀ ਕੀਤੀ ਸ਼ਲਾਘਾ”
मुख्यमंत्री की ओर से 30,000 से अधिक परिवारों को 377 करोड़ रुपए की मुआवजा राशि वितरित करने की प्रक्रिया शुरू
गुरु साहिब की हुजूरी में पवित्र ‘पालकी सेवा’ निभाना मेरे लिए परम सौभाग्य की बात
ब्रह्मसरोवर पर अंतर्राष्ट्रीय गीता महोत्सव की धूम!
भारत की तरक्की का सूत्रधार: संविधान, जिसने हमें दी प्रशासनिक व कानूनी शक्ति : ऊर्जा मंत्री अनिल विज