ਫਤਿਹਗੜ੍ਹ ਸਾਹਿਬ 22 ਜਨਵਰੀ :
ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਸ਼੍ਰੀ ਮੁਕੁਲ ਬਾਵਾ ਨੇ ਦੱਸਿਆ ਕਿ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਦੀ ਅਦਾਇਗੀ ਉਨ੍ਹਾਂ ਦੇ ਆਧਾਰ ਨਾਲ ਲਿੰਕ ਬੈਂਕ ਖਾਤਿਆਂ ਵਿਚ ਕੀਤੀ ਜਾਂਦੀ ਹੈ । ਜਿਨ੍ਹਾਂ ਵਿਦਿਆਰਥੀਆਂ ਦੇ ਬੈਂਕ ਖਾਤੇ ਆਧਾਰ ਸੀਡਡ ਨਹੀਂ ਹਨ ਉਨ੍ਹਾਂ ਦੀ ਸਹੂਲਤ ਲਈ ਮਿਤੀ 23 ਤੇ 24 ਜਨਵਰੀ ਨੂੰ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ, ਫਤਿਹਗੜ੍ਹ ਸਾਹਿਬ ਦੇ ਕਮਰਾਂ ਨੰ. ਐਨ-105, ਨਾਰਥ ਬਲਾਕ ਵਿਖੇ ਵਿਸ਼ੇਸ ਕੈਂਪ ਲਗਾਏ ਜਾ ਰਹੇ ਹਨ। ਇਨ੍ਹਾਂ ਕੈਂਪਾਂ ਵਿੱਚ ਵਿਦਿਆਰਥੀਆਂ ਦੇ ਬੈਂਕ ਖਾਤਿਆਂ ਨਾਲ ਆਧਾਰ ਲਿੰਕ ਕੀਤੇ ਜਾਣਗੇ।
ਸ਼੍ਰੀ ਮੁਕੁਲ ਬਾਵਾ ਨੇ ਜ਼ਿਲ੍ਹੇ ਦੇ ਸਮੂਹ ਵਿੱਦਿਅਕ ਅਦਾਰਿਆਂ ਦੇ ਮੁੱਖੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਸੰਸਥਾ ਨਾਲ ਸਬੰਧਤ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ ਆਉਂਦੇ ਵਿਦਿਆਰਥੀਆਂ ਦੇ ਬੈਂਕ ਖਾਤੇ ਆਧਾਰ ਸੀਡਡ ਕਰਵਾਉਣ ਨੂੰ ਯਕੀਨੀ ਬਣਾਉਣ ।
ਉਨ੍ਹਾਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਵਿਸ਼ੇਸ ਕੈਂਪ ਦਾ ਲਾਭ ਲੈਦਿਆਂ ਆਪਣੇ ਬੈਂਕ ਖਾਤੇ ਆਧਾਰ ਸੀਡਡ ਕਰਵਾਉਣ ਤਾਂ ਜੋ ਭਵਿੱਖ ਵਿੱਚ ਸਕਾਲਰਸ਼ਿਪ ਦੀ ਅਦਾਇਗੀ ਸਰਕਾਰ ਵੱਲੋਂ ਪੀ.ਐਫ.ਐਮ.ਐਸ ਪੋਰਟਲ ਰਾਹੀਂ ਵਿਦਿਆਰਥੀਆਂ ਦੇ ਸਿੱਧੇ ਤੌਰ ‘ਤੇ ਬੈਂਕ ਖਾਤਿਆਂ ਵਿੱਚ ਕਰਨ ਵਿੱਚ ਕੋਈ ਦਿੱਕਤ ਪੇਸ਼ ਨਾ ਆਵੇ ।