ਗਮਾਡਾ ਅਧਿਕਾਰੀਆਂ ਨੂੰ ਸੜ੍ਹਕ ਬਣਾਉਣ ਦੇ ਕੰਮ ’ਚ ਤੇਜ਼ੀ ਲਿਆਉਣ, ਵਪਾਰੀਆਂ ਵੱਲੋਂ ਰੱਖੀਆਂ ਮੰਗਾਂ ਅਨੁਸਾਰ ਢੁਕਵੇਂ ਕੱਟ ਦੇਣ ’ਤੇ ਵਿਚਾਰ ਕਰਨ ਲਈ ਆਖਿਆ
ਮਾਰਕੀਟਾਂ ਦੀ ਪਾਰਕਿੰਗ ’ਚ ਪਏ ਮਲਬੇ ਨੂੰ ਵੀ ਸਾਫ਼ ਕਰਨ ਲਈ ਕਿਹਾ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 20 ਜਨਵਰੀ, 2025:ਪੰਜਾਬ ਰਾਜ ਟ੍ਰੇਡਰਜ਼ ਕਮਿਸ਼ਨ ਦੇ ਮੈਂਬਰ ਵਿਨੀਤ ਵਰਮਾ ਨੇ ਫ਼ੇਸ 7 ਤੋਂ 11 ਤੱਕ ਚੌੜੀ ਹੋ ਰਹੀ ਸੜ੍ਹਕ ਕਾਰਨ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ ਅੱਜ ਗਮਾਡਾ ਦੇ ਅਧਿਕਾਰੀਆਂ ਨਾਲ 11 ਫ਼ੇਸ ਵਿਖੇ ਚੱਲ ਰਹੇ ਕੰਮ ਦਾ ਦੌਰਾ ਕੀਤਾ। ਉਨ੍ਹਾਂ ਇਸ ਮੌਕੇ ਗਮਾਡਾ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਭਗਵੰਤ ਮਾਨ ਸਰਕਾਰ ਵੱਲੋਂ ਵਪਾਰੀਆਂ ਦੇ ਹਿੱਤਾਂ ਦੀ ਰਾਖੀ ਲਈ ਇਸ ਕਮਿਸ਼ਨ ਦਾ ਗਠਨ ਕੀਤਾ ਹੋਇਆ ਹੈ ਅਤੇ ਕਮਿਸ਼ਨ ਉਨ੍ਹਾਂ ਨੂੰ ਦਰਪੇਸ਼ ਹਰ ਮੁਸ਼ਕਿਲ ਨੂੰ ਦੂਰ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਇਸ ਮੌਕੇ ਫ਼ੇਸ 11 ਦੀ ਮਾਰਕੀਟ ਵੈਲਫ਼ੇਅਰ ਐਸੋਸੀਏਸ਼ਨ ਵੱਲੋਂ ਉਨ੍ਹਾਂ ਨੂੰ ਫ਼ੇਸ 10 ਅਤੇ ਫ਼ੇਸ 11 ਲਾਈਟ ਪੁਆਇੰਟਸ ਨੇੜੇ ਸੜ੍ਹਕ ਬਣਨ ਕਾਰਨ ਪੇਸ਼ ਆ ਰਹੀ ਦਿੱਕਤਾਂ ਨੂੰ ਮੌਕੇ ’ਤੇ ਮੌਜੂਦ ਗਮਾਡਾ ਦੇ ਐਸ ਡੀ ਓ ਅਕਾਸ਼ਦੀਪ ਸਿੰਘ ਅਤੇ ਸੜ੍ਹਕ ਦਾ ਕੰਮ ਕਰ ਰਹੇ ਠੇਕੇਦਾਰ ਨੂੰ, ਇਨ੍ਹਾਂ ਦਿੱਕਤਾਂ ਨੂੰ ਦੂਰ ਕਰਨ ਲਈ ਆਖਿਆ। ਉਨ੍ਹਾਂ ਕਿਹਾ ਕਿ ਵਪਾਰੀਆਂ ਦਾ ਕਹਿਣਾ ਹੈ ਕਿ ਕੰਮ ਦੀ ਰਫ਼ਤਾਰ ਮੱਠੀ ਹੈ, ਇਸ ਲਈ ਇਸ ਵਿੱਚ ਤੇਜ਼ੀ ਲਿਆਂਦੀ ਜਾਵੇ। ਇਸੇ ਤਰ੍ਹਾਂ ਵਪਾਰੀਆਂ ਵੱਲੋਂ ਫ਼ੇਸ 3 ਬੀ 2 ਦੀ ਮਾਰਕੀਟ ਵਾਂਗ ਇਸ ਨਿਰਮਾਣ ਅਧੀਨ ਸੜ੍ਹਕ ’ਤੇ ਪੈਂਦੀਆਂ ਆਪਣੀਆਂ ਮਾਰਕੀਟਾਂ ਲਈ ਰੱਖੀ ਕੱਟ ਬਣਾਉਣ ਦੀ ਮੰਗ ਨੂੰ ਵੀ ਗਮਾਡਾ ਅਧਿਕਾਰੀਆਂ ਨੂੰ ਹਮਦਰਦੀ ਨਾਲ ਵਿਚਾਰਨ ਲਈ ਆਖਿਆ ਤਾਂ ਜੋ ਉਨ੍ਹਾਂ ਦੀ ਮਾਰਕੀਟ ਨੂੰ ਲੱਗਦੀਆਂ ਪਹੁੰਚ ਸੜ੍ਹਕਾਂ ਪ੍ਰਭਾਵਿਤ ਨਾ ਹੋਣ। ਉਨ੍ਹਾਂ ਨੇ ਇਸ ਦੇ ਨਾਲ ਹੀ ਵਪਾਰੀਆਂ ਵੱਲੋਂ ਆਪਣੀਆਂ ਮਾਰਕੀਟ ਦੀਆਂ ਪਾਰਕਿੰਗ ਵਿੱਚ ਉਸਾਰੀਆਂ ਤੋਂ ਬਾਅਦ ਲੱਗੇ ਮਲਬੇ ਦੇ ਢੇਰਾਂ ਨੂੰ ਤੁਰੰਤ ਹਟਾਏ ਜਾਣ ਦੀ ਮੰਗ ਦੀ ਹਮਾਇਤ ਕਰਦਿਆਂ ਗਮਾਡਾ ਅਧਿਕਾਰੀਆਂ ਨੂੰ ਮਲਬਾ ਤੁਰੰਤ ਹਟਾਉਣ ਲਈ ਕਿਹਾ ਤਾਂ ਵਪਾਰੀਆਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਨਾ ਆਵੇ। ਇਸ ਮੌਕੇ ਵਪਾਰੀਆਂ ’ਚ ਗੁਰਚਰਨ ਸਿੰਘ ਪ੍ਰਧਾਨ ਫ਼ੇਸ 11, ਮਾਰਕੀਟ ਵੈਲਫ਼ੇਅਰ ਐਸੋਸੀਏਸ਼ਨ ਅਤੇ ਮੁੱਖ ਸਲਾਹਕਾਰ ਡਾ. ਸਤੀਸ਼ ਗਰਗ ਵੀ ਮੌਜੂਦ ਸਨ।
ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਹਲਕਾ ਗੜ੍ਹਸ਼ੰਕਰ ਦੇ ਵੱਖ-ਵੱਖ ਪਿੰਡਾਂ ਦੀਆਂ ਲਿੰਕ ਸੜਕਾਂ ਦਾ ਉਦਘਾਟਨ
ਅੰਮ੍ਰਿਤਸਰ ਵਿੱਚ 20 ਕਿਲੋਗ੍ਰਾਮ ਹੈਰੋਇਨ ਬਰਾਮਦ, ਮੁੱਖ ਸੰਚਾਲਕ ਸਮੇਤ ਚਾਰ ਮੁਲਜ਼ਮ ਗ੍ਰਿਫਤਾਰ*
ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਨਿੱਜੀ ਹਸਪਤਾਲਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਵਿੱਚ ਸ਼ਾਮਲ ਹੋਣ ਦਾ ਸੱਦਾ; ਪ੍ਰਮੁੱਖ ਸਿਹਤ ਸੰਭਾਲ ਸੰਸਥਾਵਾਂ ਨੇ ਡੂੰਘੀ ਦਿਲਚਸਪੀ ਦਿਖਾਈ
ਪੰਜਾਬ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਲਈ ਜਲਦੀ ਤਿਆਰ ਹੋਣਗੇ 3100 ਖੇਡ ਮੈਦਾਨ: ਹਰਜੋਤ ਸਿੰਘ ਬੈਂਸ*
*ਮੁੱਖ ਮੰਤਰੀ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਵੱਲੋਂ ਡੈਮਾਂ ‘ਤੇ ਸੀ.ਆਈ.ਐਸ.ਐਫ. ਤਾਇਨਾਤ ਕਰਨ ਦੀ ਮੁਖਾਲਫ਼ਤ ਲਈ ਇਤਿਹਾਸਕ ਮਤਾ ਪਾਸ*
ਮੁੱਖ ਮੰਤਰੀ ਭਾਸ਼ਣਬਾਜ਼ੀ ਵਿੱਚ ਅੱਗੇ, ਪਰ ਵਿਹਾਰਿਕ ਤੌਰ ਤੇ ਕਾਫੀ ਪਿੱਛੇ ਹਨ: ਵੜਿੰਗ
सुनील शर्मा बिट्टू : सत्ता की कुर्सी से विधानसभा पहुंचने की रणनीति
मुख्यमंत्री ने स्टेट अलाइड एंड हेल्थ केयर कांऊसिल की वेबसाइट का शुभारम्भ किया
STATE ELIGIBILITY TEST-2026
HP SET EXAM 2026 apply, through “Online” mode only