ਅੰਬੇਡਕਰ ਸਾਹਿਬ ਦੇ ਬੁੱਤ ਦੀ ਤੋੜਭੰਨ ਦੀ ਘਟਨਾ ਦੀ ਜਾਂਚ ਮਾਨਯੋਗ ਹਾਈਕੋਰਟ ਦੇ ਸੀਟਿੰਗ ਜੱਜ ਦੁਆਰਾ ਹੋਵੇ : ਬਾਜਵਾ
ਅੰਮ੍ਰਿਤਸਰ, 27 ਜਨਵਰੀ
ਗਣਤੰਤਰ ਦਿਵਸ ਮੌਕੇ ਅੰਮ੍ਰਿਤਸਰ ਸਾਹਿਬ ਦੇ ਹੈਰੀਟੇਜ ਸਟਰੀਟ ਵਿਖੇ ਸੰਵਿਧਾਨ ਨਿਰਮਾਤਾ ਡਾ ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਤੋੜਭੰਨ ਦੀ ਘਟਨਾ ਨੂੰ ਬੇਹੱਦ ਸ਼ਰਮਨਾਕ ਅਤੇ ਨਿੰਦਣਯੋਗ ਵਰਤਾਰਾ ਕਰਾਰ ਦਿੰਦਿਆਂ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ 26 ਜਨਵਰੀ ਨੂੰ ਜਦੋਂ ਸੰਵਿਧਾਨ ਲਾਗੂ ਹੋਣ ਦੇ 76ਵੇਂ ਗਣਤੰਤਰ ਦਿਵਸ ਮੌਕੇ ਸਾਰਾ ਦੇਸ਼ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਨੂੰ ਯਾਦ ਕਰ ਰਿਹਾ ਸੀ ਤਾਂ ਉਸੇ ਦਿਨ ਗੁਰੂ ਦੀ ਨਗਰੀ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਉਨ੍ਹਾਂ ਦੇ ਬੁੱਤ ਨੂੰ ਤੋੜਨ ਦੀ ਘਟਨਾ ਬੇਹੱਦ ਦੁਖਦਾਈ ਹੈ।
ਬਾਜਵਾ ਨੇ ਕਿਹਾ ਕਿ 26 ਜਨਵਰੀ ਵਾਲੇ ਦਿਨ ਜਦ ਚੱਪੇ ਚੱਪੇ ‘ਤੇ ਪੁਲਿਸ ਤੈਨਾਤ ਹੁੰਦੀ ਹੈ ਅਤੇ ਇੰਟੈਲੀਜੈਂਸ ਏਜੰਸੀਆਂ ਵਿਸ਼ੇਸ ਤੌਰ ‘ਤੇ ਸੁਚੇਤ ਹੁੰਦੀਆਂ ਹਨ ਉਦੋਂ ਗੁਰੂ ਕੀ ਨਗਰੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਹੈਰੀਟੇਜ ਸਟਰੀਟ ਵਰਗੀ ਥਾਂ ਜਿੱਥੋਂ ਦੀ ਲੱਖਾਂ ਸਰਧਾਲੂ ਰੋਜ਼ਾਨਾ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਜਾਂਦੇ ਹਨ ਉਥੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜਭੰਨ ਹੋ ਜਾਣਾ ਪੰਜਾਬ ਦੀ ਕਾਨੂੰਨ ਵਿਵਸਥਾ ‘ਤੇ ਵੱਡੇ ਸਵਾਲ ਖੜ੍ਹੇ ਕਰਦਾ ਹੈ, ਉਹਨਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਵਰਦਿਆਂ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਦੀ ਮਾੜੀ ਹਾਲਤ ਸਭ ਦੇ ਸਾਹਮਣੇ ਜੱਗ ਜ਼ਾਹਰ ਹੈਂ ਰੋਜ਼ਾਨਾ ਪੰਜਾਬ ਵਿੱਚ ਬੰਬ ਬਲਾਸਟ ਅਤੇ ਲੁੱਟਾਂ ਖੋਹਾਂ ਹੋ ਰਹੀਆਂ ਹਨ ਇਥੋਂ ਤੱਕ ਕਿ ਹੁਣ ਤਾਂ ਬਾਬਾ ਸਾਹਿਬ ਜਿੰਨਾਂ ਦੇ ਸੰਵਿਧਾਨ ਦੀ ਸੁੰਹ ਚੁੱਕ ਕੇ ਭਗਵੰਤ ਮਾਨ ਮੁੱਖ ਮੰਤਰੀ ਬਣਿਆ ਹੈ, ਉਹਨਾਂ ਦਾ ਸਰੇਆਮ ਇਸ ਪ੍ਰਕਾਰ ਅਪਮਾਨ ਕੀਤਾ ਜਾ ਰਿਹਾ ਹੈ ਪ੍ਰੰਤੂ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਨੂੰ ਰੱਬ ਭਰੋਸੇ ਛੱਡ ਕੇ ਆਪਣੇ ਆਕਾ ਕੇਜਰੀਵਾਲ ਨੂੰ ਖੁਸ਼ ਕਰਨ ਲਈ ਦਿੱਲੀ ਵਿੱਚ ਡੇਰੇ ਲਗਾਈ ਬੈਠਾ ਹੈ।
ਬਾਜਵਾ ਨੇ ਅੱਗੇ ਕਿਹਾ ਕਿ ਪਿਛਲੇ ਪੰਜ ਮਹੀਨਿਆਂ ਤੋਂ ਇੱਕ ਵੀ ਕੈਬਨਿਟ ਦੀ ਮੀਟਿੰਗ ਨਹੀਂ ਹੋਈ ਅਤੇ ਪੰਜਾਬ ਸਰਕਾਰ ਪੰਜਾਬ ਵਿਧਾਨ ਸਭਾ ਦਾ ਸਰਦ ਰੁੱਤ ਦਾ ਸੈਸ਼ਨ ਬੁਲਾਉਣ ਤੋਂ ਵੀ ਭੱਜ ਚੁੱਕੀ ਹੈ, ਉਹਨਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਸੂਬੇ ਪ੍ਰਤੀ ਆਪਣੀਆਂ ਜ਼ਿੰਮੇਵਾਰੀਆਂ ਤੋਂ ਮੁਨਕਰ ਹੋ ਕੇ ਸਿਰਫ਼ ‘ਤੇ ਸਿਰਫ਼ ਕੇਜਰੀਵਾਲ ਪ੍ਰਤੀ ਆਪਣੀ ਸਮਰਪਣ ਭਾਵਨਾ ਦਾ ਸਬੂਤ ਦੇ ਰਿਹਾ ਹੈ ਜੋਂ ਕਿ ਬੇਹੱਦ ਸ਼ਰਮ ਦੀ ਗੱਲ ਹੈ।
ਬਾਜਵਾ ਨੇ ਸਿੱਧੇ ਤੌਰ ‘ਤੇ ਇਸ ਵਰਤਾਰੇ ਲਈ ਮਾਨ ਸਰਕਾਰ ਨੂੰ ਜਿੰਮੇਵਾਰ ਠਹਿਰਾਉਂਦਿਆਂ ਅਤੇ ਪੰਜਾਬ ਪੁਲਿਸ ‘ਤੇ ਅਸੰਤੁਸਟਤਾ ਪ੍ਰਗਟ ਕਰਦਿਆਂ ਕਿਹਾ ਕਿ ਇਸ ਸ਼ਰਮਨਾਕ ਘਟਨਾ ਦੇ ਪਿੱਛੇ ਬਹੁਤ ਡੂੰਘੀ ਸਾਜਿਸ਼ ਹੈ ਜਿਸਦਾ ਪਰਦਾਫਾਸ਼ ਹੋਣਾ ਬਹੁਤ ਜ਼ਰੂਰੀ ਹੈ, ਉਹਨਾਂ ਨੇ ਕਿਹਾ ਕਿ ਅਸੀਂ ਸਮੁੱਚੀ ਕਾਂਗਰਸ ਪਾਰਟੀ ਵੱਲੋਂ ਇਸ ਸ਼ਰਮਨਾਕ ਵਰਤਾਰੇ ਦੀ ਜਿੱਥੇ ਪੁਰਜੋਰ ਨਿਖੇਧੀ ਕਰਦੇ ਹਾਂ ਉੱਥੇ ਮੰਗ ਕਰਦੇ ਹਾਂ ਕਿ ਇਸ ਘਟਨਾ ਦੀ ਮਾਨਯੋਗ ਹਾਈਕੋਰਟ ਦੇ ਸੀਟਿੰਗ ਜੱਜ ਦੁਆਰਾ ਜਾਂਚ ਹੋਣੀ ਚਾਹੀਦੀ ਹੈ।
Self-Belief Emerges as the Ultimate Winning Formula: Insights from “Aap Hi Jitoge”
*ਮੰਤਰੀ ਅਰੋੜਾ ਨੇ ਨਗਰ ਨਿਗਮ ਕਮਿਸ਼ਨਰਾਂ, ਸ਼ਹਿਰੀ ਵਿਕਾਸ ਦੇ ਏ.ਡੀ.ਸੀ. ਅਤੇ ਸੁਧਾਰ ਟਰੱਸਟਾਂ ਦੇ ਈ.ਓਜ਼ ਨਾਲ ਕੀਤੀ ਮੀਟਿੰਗ, ਸਥਾਨਕ ਸਰਕਾਰਾਂ ਦੇ ਸਾਰੇ ਕਾਰਜਾਂ ਦਾ ਲਿਆ ਜਾਇਜ਼ਾ*
ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਹਲਕਾ ਗੜ੍ਹਸ਼ੰਕਰ ਦੇ ਵੱਖ-ਵੱਖ ਪਿੰਡਾਂ ਦੀਆਂ ਲਿੰਕ ਸੜਕਾਂ ਦਾ ਉਦਘਾਟਨ
ਅੰਮ੍ਰਿਤਸਰ ਵਿੱਚ 20 ਕਿਲੋਗ੍ਰਾਮ ਹੈਰੋਇਨ ਬਰਾਮਦ, ਮੁੱਖ ਸੰਚਾਲਕ ਸਮੇਤ ਚਾਰ ਮੁਲਜ਼ਮ ਗ੍ਰਿਫਤਾਰ*
ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਨਿੱਜੀ ਹਸਪਤਾਲਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਵਿੱਚ ਸ਼ਾਮਲ ਹੋਣ ਦਾ ਸੱਦਾ; ਪ੍ਰਮੁੱਖ ਸਿਹਤ ਸੰਭਾਲ ਸੰਸਥਾਵਾਂ ਨੇ ਡੂੰਘੀ ਦਿਲਚਸਪੀ ਦਿਖਾਈ
ਪੰਜਾਬ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਲਈ ਜਲਦੀ ਤਿਆਰ ਹੋਣਗੇ 3100 ਖੇਡ ਮੈਦਾਨ: ਹਰਜੋਤ ਸਿੰਘ ਬੈਂਸ*
Trade deal with United States is pact that will ruin farmers of Punjab & country: CM Bhagwant Singh Mann*