*ਪੰਜਾਬ ਵਿਧਾਨ ਸਭਾ ਵੱਲੋਂ ਪਸ਼ੂਆਂ ਪ੍ਰਤੀ ਬੇਰਹਿਮੀ ਦੀ ਰੋਕਥਾਮ (ਪੰਜਾਬ ਸੋਧ) ਬਿੱਲ-2025 ਸਰਬਸੰਮਤੀ ਨਾਲ ਪਾਸ*
*ਪੇਂਡੂ ਖੇਡਾਂ ਪੰਜਾਬ ਦੀ ਸ਼ਾਨਦਾਰ ਵਿਰਾਸਤ ਦਾ ਅਨਿਖੜਵਾਂ ਅੰਗ*
*ਚੰਡੀਗੜ੍ਹ, 11 ਜੁਲਾਈ*:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਵਿੱਚ ਰਵਾਇਤੀ ਪੇਂਡੂ ਖੇਡਾਂ ਨੂੰ ਉਤਸ਼ਾਹਿਤ ਕਰਨ ਅਤੇ ਸੁਰੱਖਿਅਤ ਰੱਖਣ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ।
ਪਸ਼ੂਆਂ ਪ੍ਰਤੀ ਬੇਰਹਿਮੀ ਦੀ ਰੋਕਥਾਮ (ਪੰਜਾਬ ਸੋਧ) ਬਿੱਲ 2025, ਜਿਸ ਨੂੰ ਸਦਨ ਵਿੱਚ ਸਰਬਸੰਮਤੀ ਨਾਲ ਪਾਸ ਕੀਤਾ ਗਿਆ, ‘ਤੇ ਬਹਿਸ ਵਿੱਚ ਹਿੱਸਾ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੇਂਡੂ ਖੇਡਾਂ ਸੂਬੇ ਦੇ ਸ਼ਾਨਦਾਰ ਸੱਭਿਆਚਾਰ ਦਾ ਅਨਿੱਖੜਵਾਂ ਅੰਗ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਬਿੱਲ ਦਾ ਉਦੇਸ਼ ਪੇਂਡੂ ਖੇਡਾਂ ਖਾਸ ਕਰਕੇ ਬੈਲਗੱਡੀਆਂ ਦੀ ਦੌੜ ਅਤੇ ਹੋਰਾਂ ਨੂੰ ਉਤਸ਼ਾਹਿਤ ਕਰਨਾ ਹੈ ਜੋ ਸੂਬੇ ਦੇ ਕੋਨੇ- ਕੋਨੇ ਵਿੱਚ ਕਰਵਾਈਆਂ ਜਾਂਦੀਆਂ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਸ਼ੂਧਨ ਰਾਜ ਦੀ ਖੇਤੀਬਾੜੀ ਆਰਥਿਕਤਾ ਦਾ ਅਨਿੱਖੜਵਾਂ ਅੰਗ ਰਿਹਾ ਹੈ ਅਤੇ ਪੰਜਾਬੀ ਕਿਸਾਨ ਸਦੀਆਂ ਤੋਂ ਪਸ਼ੂਆਂ ਨੂੰ ਆਪਣੇ ਬੱਚਿਆਂ ਵਾਂਗ ਪਾਲਦੇ ਆ ਰਹੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀਆਂ ਨੇ ਹਮੇਸ਼ਾ ਬੈਲਗੱਡੀਆਂ ਵਰਗੀਆਂ ਖੇਡਾਂ ਨੂੰ ਸ਼ੁਰੂ ਤੋਂ ਹੀ ਪਸੰਦ ਕੀਤਾ ਹੈ ਅਤੇ ਕਿਲ੍ਹਾ ਰਾਏਪੁਰ ਦੀਆਂ ਇਨ੍ਹਾਂ ਦੌੜਾਂ ਦੀ ਦੁਨੀਆ ਭਰ ਵਿੱਚ ਚਰਚਾ ਹੈ। ਉਨ੍ਹਾਂ ਕਿਹਾ ਕਿ ਇਹ ਬਿੱਲ ਆਉਣ ਵਾਲੇ ਸਮੇਂ ਵਿੱਚ ਜਾਨਵਰਾਂ ਨੂੰ ਨੁਕਸਾਨ ਪਹੁੰਚਾਏ ਬਿਨਾਂ ਪੰਜਾਬ ਭਰ ਵਿੱਚ ਅਜਿਹੀਆਂ ਖੇਡਾਂ ਨੂੰ ਹੋਰ ਪ੍ਰਫੁੱਲਿਤ ਬਣਾਉਣ ਵਿੱਚ ਸਹਾਇਕ ਹੋਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਾਨਵਰਾਂ ਦੀ ਸੁਰੱਖਿਆ ‘ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ ਅਤੇ ਉਨ੍ਹਾਂ ਵਿਰੁੱਧ ਕਿਸੇ ਵੀ ਤਰ੍ਹਾਂ ਦੀ ਬੇਰਹਿਮੀ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਬਿੱਲ ਦਾ ਮੁੱਖ ਉਦੇਸ਼ ਖੇਡਾਂ ਵਿੱਚ ਹਿੱਸਾ ਲੈਣ ਵਾਲੇ ਜਾਨਵਰਾਂ ਲਈ ਸੁਰੱਖਿਆ ਉਪਾਅ ਯਕੀਨੀ ਬਣਾਉਣਾ ਹੈ ਜਿਸ ਵਿੱਚ ਪਸ਼ੂਆਂ ਦੀ ਵੈਟਰਨਰੀ ਨਿਗਰਾਨੀ, ਸੁਰੱਖਿਆ ਮਾਪਦੰਡ, ਰਜਿਸਟ੍ਰੇਸ਼ਨ/ਦਸਤਾਵੇਜ਼ ਅਤੇ ਉਲੰਘਣਾਵਾਂ ਲਈ ਸਜ਼ਾ ਸ਼ਾਮਲ ਹੈ। ਉਨ੍ਹਾਂ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਬਿੱਲ ਪਿੰਡਾਂ ਵਿੱਚ ਰਵਾਇਤੀ ਖੇਡਾਂ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਪੰਜਾਬ ਦੀਆਂ ਦੇਸੀ ਪਸ਼ੂ ਨਸਲਾਂ ਨੂੰ ਬਚਾਉਣ ਵਿੱਚ ਵੀ ਮਦਦ ਕਰੇਗਾ। ਭਗਵੰਤ ਸਿੰਘ ਮਾਨ ਨੇ ਇਹ ਵੀ ਐਲਾਨ ਕੀਤਾ ਕਿ ਸੂਬਾ ਸਰਕਾਰ ਅਵਾਰਾ ਜਾਨਵਰਾਂ ਦੇ ਖਤਰੇ ਨਾਲ ਨਜਿੱਠਣ ਦਾ ਮੁੱਦਾ ਕੇਂਦਰ ਸਰਕਾਰ ਕੋਲ ਉਠਾਏਗੀ ਕਿਉਂਕਿ ਇਹ ਜਾਨਵਰ ਲੋਕਾਂ ਦੇ ਜੀਵਨ ਅਤੇ ਜਾਇਦਾਦ ਲਈ ਗੰਭੀਰ ਖ਼ਤਰਾ ਹਨ।
ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਹਲਕਾ ਗੜ੍ਹਸ਼ੰਕਰ ਦੇ ਵੱਖ-ਵੱਖ ਪਿੰਡਾਂ ਦੀਆਂ ਲਿੰਕ ਸੜਕਾਂ ਦਾ ਉਦਘਾਟਨ
ਅੰਮ੍ਰਿਤਸਰ ਵਿੱਚ 20 ਕਿਲੋਗ੍ਰਾਮ ਹੈਰੋਇਨ ਬਰਾਮਦ, ਮੁੱਖ ਸੰਚਾਲਕ ਸਮੇਤ ਚਾਰ ਮੁਲਜ਼ਮ ਗ੍ਰਿਫਤਾਰ*
ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਨਿੱਜੀ ਹਸਪਤਾਲਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਵਿੱਚ ਸ਼ਾਮਲ ਹੋਣ ਦਾ ਸੱਦਾ; ਪ੍ਰਮੁੱਖ ਸਿਹਤ ਸੰਭਾਲ ਸੰਸਥਾਵਾਂ ਨੇ ਡੂੰਘੀ ਦਿਲਚਸਪੀ ਦਿਖਾਈ
ਪੰਜਾਬ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਲਈ ਜਲਦੀ ਤਿਆਰ ਹੋਣਗੇ 3100 ਖੇਡ ਮੈਦਾਨ: ਹਰਜੋਤ ਸਿੰਘ ਬੈਂਸ*
*ਮੁੱਖ ਮੰਤਰੀ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਵੱਲੋਂ ਡੈਮਾਂ ‘ਤੇ ਸੀ.ਆਈ.ਐਸ.ਐਫ. ਤਾਇਨਾਤ ਕਰਨ ਦੀ ਮੁਖਾਲਫ਼ਤ ਲਈ ਇਤਿਹਾਸਕ ਮਤਾ ਪਾਸ*
ਮੁੱਖ ਮੰਤਰੀ ਭਾਸ਼ਣਬਾਜ਼ੀ ਵਿੱਚ ਅੱਗੇ, ਪਰ ਵਿਹਾਰਿਕ ਤੌਰ ਤੇ ਕਾਫੀ ਪਿੱਛੇ ਹਨ: ਵੜਿੰਗ
सुनील शर्मा बिट्टू : सत्ता की कुर्सी से विधानसभा पहुंचने की रणनीति
मुख्यमंत्री ने स्टेट अलाइड एंड हेल्थ केयर कांऊसिल की वेबसाइट का शुभारम्भ किया
STATE ELIGIBILITY TEST-2026
HP SET EXAM 2026 apply, through “Online” mode only