ਘਨੌਰ/ਰਾਜਪੁਰਾ/ਪਟਿਆਲਾ, 19 ਜਨਵਰੀ:
ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਘਨੌਰ ਖੇਤਰ ਦੀਆਂ ਸੜਕਾਂ ‘ਤੇ ਕਰੀਬ 19 ਕਰੋੜ ਰੁਪਏ ਖਰਚੇ ਜਾਣਗੇ। ਇਹ ਪ੍ਰਗਟਾਵਾਂ ਉਨ੍ਹਾਂ ਸਰਾਲਾ ਹੈੱਡ ਦਾ ਦੌਰਾ ਕਰਦਿਆਂ ਸੜਕਾਂ ਦੀ ਹਾਲਤ ਦਾ ਜਾਇਜ਼ਾ ਲੈਂਦਿਆ ਕੀਤਾ। ਇਸ ਮੌਕੇ ਉਨ੍ਹਾਂ ਪੀ.ਡਬਲਿਊ.ਡੀ, ਪੰਜਾਬ ਮੰਡੀ ਬੋਰਡ, ਪੰਚਾਇਤੀ ਰਾਜ ਤੇ ਬੀ.ਐਮ.ਐਲ ਦੇ ਅਧਿਕਾਰੀਆਂ ਨੂੰ ਆਪਣੇ ਅਧੀਨ ਪੈਂਦੀਆਂ ਸੜਕਾਂ ਤੇ ਪੁਲਾਂ ਦੀ ਮੁਰੰਮਤ ਦੇ ਕੰਮ ‘ਚ ਤੇਜ਼ੀ ਲਿਆਉਣ ਦੀ ਹਦਾਇਤ ਵੀ ਕੀਤੀ।
ਸਿਹਤ ਮੰਤਰੀ ਨੇ ਦੱਸਿਆ ਕਿ ਊਂਟਸਰ ਤੋਂ ਲੋਹਸਿੰਬਲੀ ਵਾਲੀ 5.44 ਕਿਲੋਮੀਟਰ ਸੜਕ ‘ਤੇ 6 ਕਰੋੜ 28 ਲੱਖ ਰੁਪਏ, ਅੰਬਾਲਾ ਤੋਂ ਪਟਿਆਲਾ ਆਉਣ ਵਾਲੀ ਕਪੂਰੀ-ਲੋਹਸਿੰਬਲੀ ਵਾਲੀ 17.50 ਕਿਲੋਮੀਟਰ ਲੰਬੀ ਸੜਕ ‘ਤੇ ਕਰੀਬ 12 ਕਰੋੜ ਰੁਪਏ, ਸਰਾਲਾ ਕਲਾਂ ਤੋਂ ਹਰਿਆਣਾ ਬਾਰਡਰ ਨਾਲ ਲੱਗਦੀ ਲਿੰਕ ਸੜਕ ਦੇ 1.13 ਕਿਲੋਮੀਟਰ ਨੂੰ ਬਣਾਉਣ ‘ਤੇ 1.15 ਕਰੋੜ ਰੁਪਏ ਖਰਚੇ ਜਾਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਸਾਰੇ ਕੰਮਾਂ ਨੂੰ ਮਿਥੇ ਸਮੇਂ ‘ਚ ਪੂਰਾ ਕਰਨ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦੇ ਦਿੱਤੇ ਗਏ ਹਨ। ਇਸ ਮੌਕੇ ਉਨ੍ਹਾਂ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਪਿੰਡ ਸਰਾਲਾ ਕਲਾਂ ਦੇ ਟੋਭੇ ਨੂੰ ਡੂੰਘਾ ਕਰਨ ਲਈ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੇ ਸਰਵਪੱਖੀ ਵਿਕਾਸ ‘ਚ ਕੋਈ ਕਸਰ ਨਹੀਂ ਛੱਡੀ ਜਾਵੇਗੀ।
ਡਾ. ਬਲਬੀਰ ਸਿੰਘ ਨੇ ਪੀ.ਡਬਲਿਊ.ਡੀ ਵਿਭਾਗ ਨੂੰ ਫਿੱਕੀਆਂ ਪੈ ਚੁੱਕੀਆਂ ਸੜਕਾਂ ਦੀਆਂ ਚਿੱਟੀਆਂ ਪੱਟੀਆਂ ਨੂੰ ਤੁਰੰਤ ਦੁਬਾਰਾ ਲਗਾਉਣ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਧੁੰਦ ਦੇ ਮੌਸਮ ਵਿੱਚ ਚਿੱਟੀ ਪੱਟੀ ਨਾ ਹੋਣ ਕਾਰਨ ਸੜਕੀ ਹਾਦਸੇ ਹੋਣ ਦਾ ਖਤਰਾਂ ਰਹਿੰਦਾ ਹੈ, ਇਸ ਲਈ ਜਿਹੜੀਆਂ ਸੜਕਾਂ ‘ਤੇ ਚਿੱਟੀਆਂ ਪੱਟੀਆਂ ਨਹੀਂ ਹਨ, ਉਥੇ ਤੁਰੰਤ ਲਗਵਾਈਆਂ ਜਾਣ।
ਇਸ ਮੌਕੇ ਐਸ.ਪੀ. ਰਾਜੇਸ਼ ਛਿੱਬਰ, ਐਸ.ਡੀ.ਐਮ. ਰਾਜਪੁਰਾ ਅਵਿਕੇਸ਼ ਗੁਪਤਾ, ਐਸ.ਡੀ.ਐਮ. ਦੁਧਨਸਾਧਾਂ ਕ੍ਰਿਪਾਲਬੀਰ ਸਿੰਘ, ਐਕਸੀਅਨ ਨਵੀਨ ਮਿੱਤਲ, ਡੀ.ਡੀ.ਪੀ.ਓ ਸ਼ਵਿੰਦਰ ਸਿੰਘ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।
*ਮੰਤਰੀ ਅਰੋੜਾ ਨੇ ਨਗਰ ਨਿਗਮ ਕਮਿਸ਼ਨਰਾਂ, ਸ਼ਹਿਰੀ ਵਿਕਾਸ ਦੇ ਏ.ਡੀ.ਸੀ. ਅਤੇ ਸੁਧਾਰ ਟਰੱਸਟਾਂ ਦੇ ਈ.ਓਜ਼ ਨਾਲ ਕੀਤੀ ਮੀਟਿੰਗ, ਸਥਾਨਕ ਸਰਕਾਰਾਂ ਦੇ ਸਾਰੇ ਕਾਰਜਾਂ ਦਾ ਲਿਆ ਜਾਇਜ਼ਾ*
ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਹਲਕਾ ਗੜ੍ਹਸ਼ੰਕਰ ਦੇ ਵੱਖ-ਵੱਖ ਪਿੰਡਾਂ ਦੀਆਂ ਲਿੰਕ ਸੜਕਾਂ ਦਾ ਉਦਘਾਟਨ
ਅੰਮ੍ਰਿਤਸਰ ਵਿੱਚ 20 ਕਿਲੋਗ੍ਰਾਮ ਹੈਰੋਇਨ ਬਰਾਮਦ, ਮੁੱਖ ਸੰਚਾਲਕ ਸਮੇਤ ਚਾਰ ਮੁਲਜ਼ਮ ਗ੍ਰਿਫਤਾਰ*
ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਨਿੱਜੀ ਹਸਪਤਾਲਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਵਿੱਚ ਸ਼ਾਮਲ ਹੋਣ ਦਾ ਸੱਦਾ; ਪ੍ਰਮੁੱਖ ਸਿਹਤ ਸੰਭਾਲ ਸੰਸਥਾਵਾਂ ਨੇ ਡੂੰਘੀ ਦਿਲਚਸਪੀ ਦਿਖਾਈ
ਪੰਜਾਬ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਲਈ ਜਲਦੀ ਤਿਆਰ ਹੋਣਗੇ 3100 ਖੇਡ ਮੈਦਾਨ: ਹਰਜੋਤ ਸਿੰਘ ਬੈਂਸ*
*ਮੁੱਖ ਮੰਤਰੀ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਵੱਲੋਂ ਡੈਮਾਂ ‘ਤੇ ਸੀ.ਆਈ.ਐਸ.ਐਫ. ਤਾਇਨਾਤ ਕਰਨ ਦੀ ਮੁਖਾਲਫ਼ਤ ਲਈ ਇਤਿਹਾਸਕ ਮਤਾ ਪਾਸ*
Chief Minister inaugurates and lay foundation stones worth Rs. 32 crore
BJP should tell whether it supports State’s RDG plan: CM
भाजपा नेता राजेंद्र राणा में सीएम ऑफिस में सलाहकारों, ओएसडी और रिटायरियों की भर्ती पर उठाए सवाल
BJP leaders in dilemma, failed to clarify stand on RDG: Chief Minister