ਕਾਂਗਰਸੀ ਸਾਜ਼ਿਸ਼ ਤਹਿਤ ਹੋਏ ਇਨ੍ਹਾਂ ਦੰਗਿਆਂ ਦੌਰਾਨ ਪੀੜਤ ਪਰਿਵਾਰਾਂ ਨੇ ਜੋ ਕੁਝ ਸਹਿਣ ਕੀਤਾ, ਉਹ ਦਿਲ ਦਹਿਲਾ ਦੇਣ ਵਾਲਾ ਹੈ: ਜੈ ਇੰਦਰ ਕੌਰ
ਦਿੱਲੀ/ਪਟਿਆਲਾ, 27 ਜਨਵਰੀ
ਪੰਜਾਬ ਬੀਜੇਪੀ ਮਹਿਲ਼ਾ ਮੋਰਚਾ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ, ਜੈ ਇੰਦਰ ਕੌਰ ਨੇ ਅੱਜ ਨਵੀਂ ਦਿੱਲੀ ਦੇ ਤਿਲਕ ਨਗਰ ਵਿਡੋ ਕਾਲੋਨੀ ‘ਚ 1984 ਦੇ ਸਿੱਖ ਵਿਰੋਧੀ ਕਤਲੇਆਮ ਦੇ ਪੀੜਤਾਂ ਨਾਲ ਮੁਲਾਕਾਤ ਕੀਤੀ।
ਇਸ ਮੌਕੇ ‘ਤੇ ਜੈ ਇੰਦਰ ਕੌਰ ਨੇ ਕਿਹਾ, “1984 ਦੇ ਸਿੱਖ ਵਿਰੋਧੀ ਕਤਲੇਆਮ ਦੌਰਾਨ ਇਨ੍ਹਾਂ ਔਰਤਾਂ ਨੇ ਜੋ ਦੁੱਖ-ਤਕਲੀਫਾਂ ਝੱਲੀਆਂ, ਉਹ ਸੁਣ ਕੇ ਦਿਲ ਬਹੁਤ ਦੁਖਦਾ ਹੈ। 40 ਤੋਂ ਵੱਧ ਸਾਲ ਹੋ ਗਏ ਹਨ, ਪਰ ਉਨ੍ਹਾਂ ਦੇ ਜਖ਼ਮ ਅੱਜ ਵੀ ਤਾਜ਼ਾ ਹਨ। ਦਿੱਲੀ ‘ਚ ਇਨ੍ਹਾਂ ਸਿੱਖ ਪਰਿਵਾਰਾਂ ਨਾਲ ਜੋ ਹੋਇਆ ਉਹ ਦੰਗੇ ਨਹੀਂ, ਸਗੋਂ ਓਸ ਸਮੇਂ ਦੀ ਕਾਂਗਰਸੀ ਸਰਕਾਰ ਤੇ ਉਨ੍ਹਾਂ ਦੇ ਆਗੂਆਂ ਵਲੋਂ ਕੀਤਾ ਗਿਆ ਰਾਜ ਪ੍ਰਾਇਜਤ ਕਤਲੇਆਮ ਸੀ।”
ਉਨ੍ਹਾਂ ਨੇ ਅੱਗੇ ਕਿਹਾ, “ਸਿੱਖ ਭਾਈਚਾਰਾ ਹਮੇਸ਼ਾ ਰਾਸ਼ਟਰ ਨਿਰਮਾਣ ਅਤੇ ਸੇਵਾ ‘ਚ ਅੱਗੇ ਰਿਹਾ ਹੈ, ਪਰ 1984 ਵਿੱਚ ਉਨ੍ਹਾਂ ਨਾਲ ਜੋ ਅਤਿਆਚਾਰ ਹੋਏ, ਉਹ ਨਾ ਭੁੱਲਣਯੋਗ ਹਨ। ਇਹ ਸਾਡੀ ਸਾਂਝੀ ਜ਼ਿੰਮੇਵਾਰੀ ਬਣਦੀ ਹੈ ਕਿ ਅਸੀਂ ਉਨ੍ਹਾਂ ਦੇ ਬਲੀਦਾਨਾਂ ਨੂੰ ਯਾਦ ਰੱਖੀਏ ਅਤੇ ਉਨ੍ਹਾਂ ਦੇ ਪੁਨਰਵਾਸ ਲਈ ਨਿਆਂ ਤੇ ਮਜ਼ਬੂਤ ਸਹਿਯੋਗ ਦੀ ਮੰਗ ਕਰੀਏ।”
ਉਨ੍ਹਾਂ ਨੇ ਇਹ ਵੀ ਕਿਹਾ, “ਨਾ ਸਿਰਫ ਕਾਂਗਰਸ, ਪਰ ਆਮ ਆਦਮੀ ਪਾਰਟੀ (AAP) ਵੀ ਉਨ੍ਹਾਂ ਦੀ ਹੀ ਰਾਹ ਪੈਰੀ ਹੈ। ਉਹ 10 ਸਾਲ ਤੋਂ ਦਿੱਲੀ ਦੀ ਹਕੂਮਤ ਕਰ ਰਹੀ ਹੈ ਅਤੇ ਚੋਣਾਂ ਤੋਂ ਪਹਿਲਾਂ ਇਨ੍ਹਾਂ ਪਰਿਵਾਰਾਂ ਨੂੰ ਮਲਕੀਅਤ ਅਧਿਕਾਰ, ਨੌਕਰੀਆਂ ਅਤੇ ਮੁਫ਼ਤ ਬਿਜਲੀ ਦੇ ਵਾਅਦੇ ਕੀਤੇ ਸਨ, ਪਰ ਅੱਜ ਤਕ ਕੋਈ ਵੀ ਵਾਅਦਾ ਪੂਰਾ ਨਹੀਂ ਹੋਇਆ। ਇਹ ਪਰਿਵਾਰ ਆਪ ਤੋਂ ਪੂਰੀ ਤਰ੍ਹਾਂ ਨਾਲ ਠੱਗੇ ਮਹਿਸੂਸ ਕਰ ਰਹੇ ਹਨ।”
ਉਨ੍ਹਾਂ ਨੇ ਅੱਗੇ ਕਿਹਾ, “ਇਨ੍ਹਾਂ ਪਰਿਵਾਰਾਂ ਦੀਆਂ ਸੰਘਰਸ਼ ਭਰੀਆਂ ਕਹਾਣੀਆਂ ਹਰ ਕਿਸੇ ਦੀਆਂ ਅੱਖਾਂ ਵਿੱਚ ਹੰਝੂ ਲਿਆਉਂਦੀਆਂ ਹਨ। ਮੌਜੂਦਾ ਆਮ ਆਦਮੀ ਪਾਰਟੀ ਦੇ ਵਿਧਾਇਕ ਜਰਨੈਲ ਸਿੰਘ ਨੇ ਵੀ ਉਨ੍ਹਾਂ ਨਾਲ ਧੋਖਾ ਕੀਤਾ ਹੈ। ਸਿੱਖ ਹੋਣ ਦੇ ਨਾਤੇ, ਉਨ੍ਹਾਂ ਉੱਤੇ ਵੱਡੀਆਂ ਉਮੀਦਾਂ ਸਨ, ਪਰ ਉਹ ਵੀ ਉਨ੍ਹਾਂ ਨੂੰ ਨਿਰਾਸ਼ ਕਰ ਗਏ। ਉਨ੍ਹਾਂ ਨੇ ਇਨ੍ਹਾਂ ਪਰਿਵਾਰਾਂ ਨੂੰ ਨੌਕਰੀਆਂ, ਮੁਫ਼ਤ ਬਿਜਲੀ ਅਤੇ ਘਰਾਂ ਦੇ ਮਲਕੀਅਤ ਅਧਿਕਾਰ ਦੇ ਵਾਅਦੇ ਕੀਤੇ ਸਨ, ਪਰ 10 ਸਾਲ ਪਹਿਲਾਂ ਵਿਧਾਇਕ ਬਣਨ ਤੋਂ ਬਾਅਦ, ਉਹ ਉਨ੍ਹਾਂ ਕੋਲ ਕਦੇ ਵੀ ਮੁੜ ਕੇ ਨਹੀਂ ਆਏ।”
ਉਨ੍ਹਾਂ ਨੇ ਅੱਗੇ ਕਿਹਾ, “ਭਾਜਪਾ ਹਮੇਸ਼ਾ ਪੀੜਤਾਂ ਦੇ ਨਾਲ ਖੜੀ ਰਹੀ ਹੈ ਅਤੇ ਉਨ੍ਹਾਂ ਦੀ ਭਲਾਈ ਲਈ ਕੰਮ ਕਰ ਰਹੀ ਹੈ। ਸਾਡੀ ਪਾਰਟੀ ਇਨ੍ਹਾਂ ਪਰਿਵਾਰਾਂ ਨੂੰ ਇਨਸਾਫ਼, ਸਹਿਯੋਗ ਅਤੇ ਇੱਜ਼ਤ ਦੇਣ ਲਈ ਵਚਨਬੱਧ ਹੈ। ਅਸੀਂ ਉਨ੍ਹਾਂ ਦੇ ਹੱਕਾਂ ਲਈ ਅਵਾਜ਼ ਬੁਲੰਦ ਕਰਦੇ ਰਹਾਂਗੇ।”
ਮੁਲਾਕਾਤ ਦੌਰਾਨ, ਜੈ ਇੰਦਰ ਕੌਰ ਨੂੰ ਬਜ਼ੁਰਗ ਔਰਤਾਂ ਨੇ ਆਪਣੇ ਤਜਰਬੇ ਸੰਝੇ ਕਰਦੇ ਹੋਏ ਭਾਵੁਕਤਾ ਨਾਲ ਗੱਲਾਂ ਦੱਸੀ। ਇੰਨੀ ਲੰਮੀ ਮਿਆਦ ਬਾਅਦ ਵੀ, ਇਹ ਪਰਿਵਾਰ ਅਜੇ ਵੀ ਇਨਸਾਫ਼ ਅਤੇ ਬੁਨਿਆਦੀ ਸੁਵਿਧਾਵਾਂ ਲਈ ਸੰਘਰਸ਼ ਕਰ ਰਹੇ ਹਨ।
*ਮੁੱਖ ਮੰਤਰੀ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਵੱਲੋਂ ਡੈਮਾਂ ‘ਤੇ ਸੀ.ਆਈ.ਐਸ.ਐਫ. ਤਾਇਨਾਤ ਕਰਨ ਦੀ ਮੁਖਾਲਫ਼ਤ ਲਈ ਇਤਿਹਾਸਕ ਮਤਾ ਪਾਸ*
ਮੁੱਖ ਮੰਤਰੀ ਭਾਸ਼ਣਬਾਜ਼ੀ ਵਿੱਚ ਅੱਗੇ, ਪਰ ਵਿਹਾਰਿਕ ਤੌਰ ਤੇ ਕਾਫੀ ਪਿੱਛੇ ਹਨ: ਵੜਿੰਗ
*ਮੁੱਖ ਮੰਤਰੀ ਨੇ ਸੂਬੇ ਵਿੱਚ ਰਵਾਇਤੀ ਪੇਂਡੂ ਖੇਡਾਂ ਨੂੰ ਹੋਰ ਪ੍ਰਫੁੱਲਿਤ ਕਰਨ ਅਤੇ ਸੁਰੱਖਿਅਤ ਰੱਖਣ ਪ੍ਰਤੀ ਵਚਨਬੱਧਤਾ ਦੁਹਰਾਈ*
*ਐਫ.ਆਈ.ਆਰ. ਦਰਜ ਕਰਕੇ ਜਮਹੂਰੀਅਤ ਦਾ ਗਲਾ ਘੁੱਟਣ ਦੀ ਕੋਸ਼ਿਸ਼ ਕਰ ਰਹੀ ਭਾਜਪਾ-ਮੁੱਖ ਮੰਤਰੀ*
ਮੋਹਿੰਦਰ ਭਗਤ ਦੇ ਅਣਥੱਕ ਯਤਨਾਂ ਸਦਕਾ ਬਾਗਬਾਨੀ ਸੇਵਾ ਨਿਯਮਾਂ ਵਿੱਚ ਇਤਿਹਾਸਕ ਸੋਧ
“ਪੰਜਾਬ ਵਿਧਾਨ ਸਭਾ ‘ਚ ਬੇਜ਼ੁਬਾਨ ਜਾਨਵਰਾਂ ਦੀ ਭਲਾਈ ਲਈ ਇਤਿਹਾਸਕ ਬਿਲ ਪੇਸ਼, ਡਾ. ਬਲਜੀਤ ਕੌਰ ਨੇ ਬਿੱਲ ਦੀ ਕੀਤੀ ਸ਼ਲਾਘਾ”
मुख्यमंत्री की ओर से 30,000 से अधिक परिवारों को 377 करोड़ रुपए की मुआवजा राशि वितरित करने की प्रक्रिया शुरू
गुरु साहिब की हुजूरी में पवित्र ‘पालकी सेवा’ निभाना मेरे लिए परम सौभाग्य की बात
ब्रह्मसरोवर पर अंतर्राष्ट्रीय गीता महोत्सव की धूम!
भारत की तरक्की का सूत्रधार: संविधान, जिसने हमें दी प्रशासनिक व कानूनी शक्ति : ऊर्जा मंत्री अनिल विज