ਚੰਡੀਗੜ੍ਹ, 6 ਫਰਵਰੀ
ਜ਼ਮੀਨ ਮਾਲਕਾਂ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 66 ਕੇਵੀ ਬਿਜਲੀ ਸਪਲਾਈ ਲਾਈਨ ਵਿਛਾਉਣ ਕਾਰਨ ਪ੍ਰਭਾਵਿਤ ਹੋਣ ਵਾਲੇ ਜਮੀਨ ਮਾਲਕਾਂ ਲਈ ਮੁਆਵਜ਼ੇ ਦੀ ਦਰ ਵਿੱਚ ਮਹੱਤਵਪੂਰਨ ਵਾਧੇ ਦਾ ਐਲਾਨ ਕੀਤਾ ਹੈ। ਇਸ ਫੈਸਲੇ ਦਾ ਪ੍ਰਗਟਾਵਾ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਕੀਤਾ।
ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਬਿਜਲੀ ਸਪਲਾਈ ਲਾਈਨਾਂ ਦੀ ਸਥਾਪਨਾ ਕਾਰਨ ਪ੍ਰਭਾਵਿਤ ਵਿਅਕਤੀਆਂ ਦੀ ਜ਼ਮੀਨ ਦੀ ਕੀਮਤ ਵਿੱਚ ਆਈ ਕਮੀ ਦੇ ਪ੍ਰਤੀ ਮੁਆਵਜ਼ੇ ਦੀ ਦਰ ਦੁੱਗਣੀ ਤੋਂ ਵੱਧ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਇੱਕ ਮਹੱਤਵਪੂਰਨ ਫੈਸਲਾ ਹੈ ਜਿਸਦਾ ਉਦੇਸ਼ ਪ੍ਰਭਾਵਿਤ ਜ਼ਮੀਨ ਮਾਲਕਾਂ ਲਈ ਉਚਿਤ ਮੁਆਵਜ਼ਾ ਯਕੀਨੀ ਬਣਾਉਣਾ ਹੈ।
ਨਵੀਂ ਨੀਤੀ ਤਹਿਤ ਟਾਵਰ ਬੇਸ ਏਰੀਆ ਦਾ ਮੁਆਵਜ਼ਾ ਹੁਣ ਜ਼ਮੀਨ ਦੀ ਕੀਮਤ ਦਾ 200 ਫੀਸਦੀ ਹੋਵੇਗਾ। ਟਾਵਰ ਅਧਾਰ ਖੇਤਰ ਨੂੰ ਜ਼ਮੀਨੀ ਪੱਧਰ ‘ਤੇ ਟਾਵਰ ਦੀਆਂ ਚਾਰ ਲੱਤਾਂ ਦੁਆਰਾ ਘਿਰਿਆ ਹੋਇਆ ਖੇਤਰ ਹਰ ਪਾਸੇ ਵਾਧੂ ਇੱਕ-ਇੱਕ ਮੀਟਰ ਐਕਸਟੈਂਸ਼ਨ ਦੇ ਨਾਲ ਪਰਿਭਾਸ਼ਿਤ ਕੀਤਾ ਗਿਆ ਹੈ। ਪਹਿਲਾਂ, ਇਹ ਮੁਆਵਜ਼ਾ ਸਿਰਫ ਟਾਵਰ ਦੀਆਂ ਚਾਰ ਲੱਤਾਂ ਦੁਆਰਾ ਘਿਰੇ ਹੋਏ ਖੇਤਰ ਦੇ 85 ਪ੍ਰਤੀਸ਼ਤ ਤੱਕ ਸੀਮਤ ਸੀ।
ਟਾਵਰ ਬੇਸ ਏਰੀਆ ਲਈ ਸੋਧੇ ਹੋਏ ਮੁਆਵਜ਼ੇ ਤੋਂ ਇਲਾਵਾ, ਪੰਜਾਬ ਸਰਕਾਰ ਨੇ ਰਾਈਟ-ਆਫ-ਵੇ (ਆਰ ਓ ਡਬਲਯੂ) ਕੋਰੀਡੋਰ ਲਈ ਮੁਆਵਜ਼ੇ ਦੀ ਰਕਮ ਵਿੱਚ ਵੀ ਵਾਧਾ ਕੀਤਾ ਹੈ। ਇਸ ਕੋਰੀਡੋਰ ਦੇ ਅੰਦਰ ਜ਼ਮੀਨ ਦਾ ਮੁਆਵਜ਼ਾ, ਜਿਵੇਂ ਕਿ ਕੇਂਦਰੀ ਬਿਜਲੀ ਅਥਾਰਟੀ (ਇਲੈਕਟ੍ਰੀਕਲ ਪਲਾਂਟਾਂ ਅਤੇ ਇਲੈਕਟ੍ਰਿਕ ਲਾਈਨਾਂ ਦੇ ਨਿਰਮਾਣ ਲਈ ਤਕਨੀਕੀ ਮਿਆਰ) ਨਿਯਮ, 2022 ਦੀ ਅਨੁਸੂਚੀ VII ਵਿੱਚ ਪਰਿਭਾਸ਼ਿਤ ਕੀਤਾ ਗਿਆ ਹੈ, ਹੁਣ ਜ਼ਮੀਨ ਦੇ ਮੁੱਲ ਦਾ 30 ਪ੍ਰਤੀਸ਼ਤ ਹੋਵੇਗਾ। ਇਹ 15 ਪ੍ਰਤੀਸ਼ਤ ਦੀ ਪਿਛਲੀ ਮੁਆਵਜ਼ਾ ਦਰ ਨਾਲੋਂ ਇੱਕ ਮਹੱਤਵਪੂਰਨ ਵਾਧਾ ਹੈ।
ਬਿਜਲੀ ਮੰਤਰੀ ਨੇ ਕਿਹਾ ਕਿ ਮੁਆਵਜ਼ੇ ਦਾ ਫੈਸਲਾ ਕਰਦੇ ਸਮੇਂ ਜ਼ਮੀਨ ਦਾ ਮੁੱਲ ਜ਼ਿਲ੍ਹਾ ਮੈਜਿਸਟਰੇਟ, ਜ਼ਿਲ੍ਹਾ ਕੁਲੈਕਟਰ ਜਾਂ ਡਿਪਟੀ ਕਮਿਸ਼ਨਰ ਦੁਆਰਾ ਨਿਰਧਾਰਤ ਸਰਕਲ ਰੇਟ ਜਾਂ ਮਾਰਕੀਟ ਰੇਟ ਹੋਵੇਗਾ।
ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਜ਼ੋਰ ਦੇ ਕੇ ਕਿਹਾ, “ਇਹ ਮੁਆਵਜ਼ਾ ਆਰ ਓ ਡਬਲਯੂ ਕੋਰੀਡੋਰ ਦੇ ਅੰਦਰ ਓਵਰਹੈੱਡ ਲਾਈਨਾਂ ਜਾਂ ਭੂਮੀਗਤ ਕੇਬਲਾਂ ਦੀ ਮੌਜੂਦਗੀ ਕਾਰਨ ਜ਼ਮੀਨ ਦੇ ਮੁੱਲ ਵਿੱਚ ਸੰਭਾਵੀ ਕਮੀ ਦੇ ਮੁਆਵਜੇ ਵਜੋ ਹੈ। ਇਥੇ ਇਹ ਮਹੱਤਵਪੂਰਨ ਹੈ ਕਿ ਟਰਾਂਸਮਿਸ਼ਨ ਲਾਈਨ ਦੀ ਆਰ ਓ ਡਬਲਯੂ ਦੇ ਅੰਦਰ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਉਸਾਰੀ ਗਤੀਵਿਧੀ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।
*ਮੁੱਖ ਮੰਤਰੀ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਵੱਲੋਂ ਡੈਮਾਂ ‘ਤੇ ਸੀ.ਆਈ.ਐਸ.ਐਫ. ਤਾਇਨਾਤ ਕਰਨ ਦੀ ਮੁਖਾਲਫ਼ਤ ਲਈ ਇਤਿਹਾਸਕ ਮਤਾ ਪਾਸ*
ਮੁੱਖ ਮੰਤਰੀ ਭਾਸ਼ਣਬਾਜ਼ੀ ਵਿੱਚ ਅੱਗੇ, ਪਰ ਵਿਹਾਰਿਕ ਤੌਰ ਤੇ ਕਾਫੀ ਪਿੱਛੇ ਹਨ: ਵੜਿੰਗ
*ਮੁੱਖ ਮੰਤਰੀ ਨੇ ਸੂਬੇ ਵਿੱਚ ਰਵਾਇਤੀ ਪੇਂਡੂ ਖੇਡਾਂ ਨੂੰ ਹੋਰ ਪ੍ਰਫੁੱਲਿਤ ਕਰਨ ਅਤੇ ਸੁਰੱਖਿਅਤ ਰੱਖਣ ਪ੍ਰਤੀ ਵਚਨਬੱਧਤਾ ਦੁਹਰਾਈ*
*ਐਫ.ਆਈ.ਆਰ. ਦਰਜ ਕਰਕੇ ਜਮਹੂਰੀਅਤ ਦਾ ਗਲਾ ਘੁੱਟਣ ਦੀ ਕੋਸ਼ਿਸ਼ ਕਰ ਰਹੀ ਭਾਜਪਾ-ਮੁੱਖ ਮੰਤਰੀ*
ਮੋਹਿੰਦਰ ਭਗਤ ਦੇ ਅਣਥੱਕ ਯਤਨਾਂ ਸਦਕਾ ਬਾਗਬਾਨੀ ਸੇਵਾ ਨਿਯਮਾਂ ਵਿੱਚ ਇਤਿਹਾਸਕ ਸੋਧ
“ਪੰਜਾਬ ਵਿਧਾਨ ਸਭਾ ‘ਚ ਬੇਜ਼ੁਬਾਨ ਜਾਨਵਰਾਂ ਦੀ ਭਲਾਈ ਲਈ ਇਤਿਹਾਸਕ ਬਿਲ ਪੇਸ਼, ਡਾ. ਬਲਜੀਤ ਕੌਰ ਨੇ ਬਿੱਲ ਦੀ ਕੀਤੀ ਸ਼ਲਾਘਾ”
मुख्यमंत्री की ओर से 30,000 से अधिक परिवारों को 377 करोड़ रुपए की मुआवजा राशि वितरित करने की प्रक्रिया शुरू
गुरु साहिब की हुजूरी में पवित्र ‘पालकी सेवा’ निभाना मेरे लिए परम सौभाग्य की बात
ब्रह्मसरोवर पर अंतर्राष्ट्रीय गीता महोत्सव की धूम!
भारत की तरक्की का सूत्रधार: संविधान, जिसने हमें दी प्रशासनिक व कानूनी शक्ति : ऊर्जा मंत्री अनिल विज