ਮੁੱਖ ਮੁਲਜ਼ਮ ਗ੍ਰਿਫ਼ਤਾਰੀ ਤੋਂ ਬਚ ਕੇ ਹੋਇਆ ਫਰਾਰ
ਚੰਡੀਗੜ੍ਹ, 23 ਜਨਵਰੀ:
ਪੰਜਾਬ ਵਿਜੀਲੈਂਸ ਬਿਊਰੋ ਨੇ ਰਾਜ ਵਿੱਚ ਚਲਾਈ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ 5ਵੀਂ ਕਮਾਂਡੋ ਬਟਾਲੀਅਨ, ਬਠਿੰਡਾ ਵਿੱਚ ਤਾਇਨਾਤ ਹੌਲਦਾਰ (ਐਚਸੀ) ਨਛੱਤਰ ਸਿੰਘ ਨੂੰ 50,000 ਰੁਪਏ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ਕੀਤਾ ਹੈ। ਉਕਤ ਪੁਲਿਸ ਮੁਲਾਜ਼ਮ ਰਿਸ਼ਵਤ ਦੀ ਇਹ ਰਕਮ ਮੁੱਖ ਮੁਲਜ਼ਮ ਕਮਾਂਡੋ ਡਰਿੱਲ ਅਫਸਰ (ਸੀ.ਡੀ.ਓ.) ਹੌਲਦਾਰ ਤਰਸੇਮ ਸਿੰਘ ਦੇ ਨਾਂ ’ਤੇ ਰਿਸ਼ਵਤ ਲੈ ਰਿਹਾ ਸੀ ਜੋ ਗ੍ਰਿਫ਼ਤਾਰੀ ਤੋਂ ਬਚਣ ਲਈ ਫਰਾਰ ਹੋ ਗਿਆ ਹੈ।
ਅੱਜ ਇੱਥੇ ਇਹ ਖੁਲਾਸਾ ਕਰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ 5ਵੀਂ ਕਮਾਂਡੋ ਬਟਾਲੀਅਨ ਵਿੱਚ ਤਾਇਨਾਤ ਇੱਕ ਹੋਰ ਹੌਲਦਾਰ ਪਰਮਿੰਦਰ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ। ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਗਾਇਆ ਕਿ ਉਕਤ ਸੀ.ਡੀ.ਓ. ਤਰਸੇਮ ਸਿੰਘ ਨੇ ਉਸ ਨੂੰ ਇੱਕ ਪੁਲਿਸ ਕੇਸ ਕਰਕੇ ਨੌਕਰੀ ਤੋਂ ਦੋ ਸਾਲ ਦੀ ਸਥਾਈ ਬਰਖ਼ਾਸਤਗੀ ਸਬੰਧੀ ਵਿਭਾਗੀ ਜਾਂਚ ਵਿੱਚ ਸ਼ਿਕਾਇਤਕਰਤਾ ਦੀ ਮਦਦ ਕਰਨ ਬਦਲੇ 50,000 ਰੁਪਏ ਦੀ ਮੰਗ ਕੀਤੀ ਸੀ।
ਸ਼ਿਕਾਇਤ ਦੇ ਅਨੁਸਾਰ ਤਰਸੇਮ ਸਿੰਘ ਨੇ ਸ਼ਿਕਾਇਤਕਰਤਾ ਨੂੰ ਰਿਸ਼ਵਤ ਦੀ ਰਕਮ ਉਸ ਨਾਲ ਤਾਇਨਾਤ ਸਹਾਇਕ ਹੌਲਦਾਰ ਨਛੱਤਰ ਸਿੰਘ ਨੂੰ ਸੌਂਪਣ ਲਈ ਕਿਹਾ ਸੀ ਕਿਉਂਕਿ ਉਹ ਖੁਦ ਇਹ ਪੈਸੇ ਲੈਣ ਲਈ ਮੌਜੂਦ ਨਹੀਂ ਸੀ।
ਬੁਲਾਰੇ ਨੇ ਦੱਸਿਆ ਕਿ ਇਸ ਜਾਣਕਾਰੀ ’ਤੇ ਕਾਰਵਾਈ ਕਰਦੇ ਹੋਏ ਵਿਜੀਲੈਂਸ ਬਿਊਰੋ ਨੇ ਮੁੱਢਲੀ ਜਾਂਚ ਕੀਤੀ ਅਤੇ ਵਿਜੀਲੈਂਸ ਬਿਊਰੋ ਦੀ ਬਠਿੰਡਾ ਯੂਨਿਟ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਹੌਲਦਾਰ ਨਛੱਤਰ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ।
ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਰੇਂਜ ਵਿਖੇ ਦੋਵਾਂ ਮੁਲਜ਼ਮਾਂ ਵਿਰੁੱਧ ਕੇਸ ਦਰਜ ਕਰ ਲਿਆ ਹੈ। ਵਿਜੀਲੈਂਸ ਬਿਓਰੋ ਵੱਲੋਂ ਫਰਾਰ ਚੱਲ ਰਹੇ ਤਰਸੇਮ ਸਿੰਘ ਨੂੰ ਫੜਨ ਦੀਆਂ ਯਤਨ ਜਾਰੀ ਹਨ ਅਤੇ ਮਾਮਲੇ ਦੀ ਹੋਰ ਜਾਂਚ ਕੀਤੀ ਜਾ ਰਹੀ ਹੈ।
Continuous comprehensive Evaluation….Himachal Pradesh Celebrates the Power of the Right Question by Training Over 33,500 Teachers
वोकल फार लोकल है देश की मजबूती का आधार-डॉ अरविंद शर्मा
गुरु साहिब की हुजूरी में पवित्र ‘पालकी सेवा’ निभाना मेरे लिए परम सौभाग्य की बात
ब्रह्मसरोवर पर अंतर्राष्ट्रीय गीता महोत्सव की धूम!
भारत की तरक्की का सूत्रधार: संविधान, जिसने हमें दी प्रशासनिक व कानूनी शक्ति : ऊर्जा मंत्री अनिल विज
मुख्यमंत्री नायब सिंह सैनी ने की गौड़ ब्राह्मण विद्या प्रचारिणी सभा को मैचिंग ग्रांट देने की घोषणा
CM Bhagwant Singh Mann’s efforts to attract investment bear fruit; South Korea steps forward to provide technological support to Punjab’s agriculture sector*
Guru Ravidas Ji’s message is as relevant today as it was 600 years back – Sukhbir Singh Badal.
CM orders launch of 4th phase of BPL identification survey from 1st February