ਚੰਡੀਗੜ੍ਹ, 27 ਜਨਵਰੀ
ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ 76ਵੇਂ ਗਣਤੰਤਰ ਦਿਵਸ ਮੌਕੇ ਅੰਮ੍ਰਿਤਸਰ ਵਿੱਚ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਦੀ ਘਟਨਾ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਦੋਸ਼ੀਆਂ ਨੂੰ ਕਾਨੂੰਨ ਦੇ ਘੇਰੇ ਵਿੱਚ ਲਿਆ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਉਨ੍ਹਾਂ ਨੂੰ ਆਪਣੇ ਇਸ ਘਿਨਾਉਣੇ ਕਾਰੇ ਲਈ ਸਖ਼ਤ ਤੋਂ ਸਖ਼ਤ ਸਜਾ ਮਿਲੇ।
ਇੱਥੇ ਜਾਰੀ ਪ੍ਰੈਸ ਬਿਆਨ ਰਾਹੀਂ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਘਿਨਾਉਣੇ ਅਪਰਾਧ ਪਿੱਛੇ ਅਸਲ ਸਾਜ਼ਿਸ਼ਕਾਰਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਘਟਨਾ ਵਿੱਚ ਸ਼ਾਮਿਲ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਪੰਜਾਬ ਸਰਕਾਰ ਉਸ ਵਿਰੁੱਧ ਸਖ਼ਤ ਕਾਰਵਾਈ ਨੂੰ ਯਕੀਨੀ ਬਣਾਏਗੀ। ਉਨ੍ਹਾਂ ਕਿਹਾ ਕਿ ਅਸੀਂ ਉਦੋਂ ਤੱਕ ਚੈਨ ਨਹੀਂ ਬੈਠਾਂਗੇ ਜਦੋਂ ਤੱਕ ਸਾਰੇ ਸਾਜ਼ਿਸ਼ਕਰਤਾਵਾਂ ਨੂੰ ਨਿਆਂ ਦੇ ਘੇਰੇ ਵਿੱਚ ਨਹੀਂ ਲਿਆਂਦਾ ਜਾਂਦਾ।
ਪੰਜਾਬ ਵਾਸੀਆਂ ਨੂੰ ਭਾਰਤੀ ਸੰਵਿਧਾਨ ਵਿੱਚ ਦਰਜ ਕਦਰਾਂ-ਕੀਮਤਾਂ ਅਤੇ ਡਾ: ਅੰਬੇਡਕਰ ਦੀ ਵਿਰਾਸਤ ਨੂੰ ਸੰਭਾਲਦੇ ਹੋਏ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਦੀ ਅਪੀਲ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਾਨੂੰ ਬਾਬਾ ਸਾਹਿਬ ਦੀ ਵਿਰਾਸਤ ਦਾ ਸਤਿਕਾਰ ਕਰਦਿਆਂ ਅਜਿਹੀਆਂ ਵੰਡੀਆਂ ਪਾਉਣ ਵਾਲੀਆਂ ਨਫ਼ਰਤ ਭਰੀਆਂ ਹਰਕਤਾਂ ਵਿਰੁੱਧ ਇੱਕਜੁੱਟ ਹੋ ਕੇ ਇੰਨ੍ਹਾਂ ਦਾ ਸਾਹਮਣਾ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਗੁਰੂਆਂ ਪੀਰਾਂ ਦੀ ਧਰਤੀ ਹੈ ਅਤੇ ਇੱਥੇ ਨਫ਼ਰਤ ਦੇ ਬੀਜ ਨਹੀਂ ਉੱਘ ਸਕਦੇ। ਉਨ੍ਹਾਂ ਕਿਹਾ ਕਿ ਸਾਡਾ ਭਾਈਚਾਰਾ ਸਦੀਆਂ ਤੋਂ ਕਾਇਮ ਹੈ ਅਤੇ ਹਮੇਸ਼ਾਂ ਕਾਇਮ ਰਹੇਗਾ।
*ਮੁੱਖ ਮੰਤਰੀ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਵੱਲੋਂ ਡੈਮਾਂ ‘ਤੇ ਸੀ.ਆਈ.ਐਸ.ਐਫ. ਤਾਇਨਾਤ ਕਰਨ ਦੀ ਮੁਖਾਲਫ਼ਤ ਲਈ ਇਤਿਹਾਸਕ ਮਤਾ ਪਾਸ*
ਮੁੱਖ ਮੰਤਰੀ ਭਾਸ਼ਣਬਾਜ਼ੀ ਵਿੱਚ ਅੱਗੇ, ਪਰ ਵਿਹਾਰਿਕ ਤੌਰ ਤੇ ਕਾਫੀ ਪਿੱਛੇ ਹਨ: ਵੜਿੰਗ
*ਮੁੱਖ ਮੰਤਰੀ ਨੇ ਸੂਬੇ ਵਿੱਚ ਰਵਾਇਤੀ ਪੇਂਡੂ ਖੇਡਾਂ ਨੂੰ ਹੋਰ ਪ੍ਰਫੁੱਲਿਤ ਕਰਨ ਅਤੇ ਸੁਰੱਖਿਅਤ ਰੱਖਣ ਪ੍ਰਤੀ ਵਚਨਬੱਧਤਾ ਦੁਹਰਾਈ*
*ਐਫ.ਆਈ.ਆਰ. ਦਰਜ ਕਰਕੇ ਜਮਹੂਰੀਅਤ ਦਾ ਗਲਾ ਘੁੱਟਣ ਦੀ ਕੋਸ਼ਿਸ਼ ਕਰ ਰਹੀ ਭਾਜਪਾ-ਮੁੱਖ ਮੰਤਰੀ*
ਮੋਹਿੰਦਰ ਭਗਤ ਦੇ ਅਣਥੱਕ ਯਤਨਾਂ ਸਦਕਾ ਬਾਗਬਾਨੀ ਸੇਵਾ ਨਿਯਮਾਂ ਵਿੱਚ ਇਤਿਹਾਸਕ ਸੋਧ
“ਪੰਜਾਬ ਵਿਧਾਨ ਸਭਾ ‘ਚ ਬੇਜ਼ੁਬਾਨ ਜਾਨਵਰਾਂ ਦੀ ਭਲਾਈ ਲਈ ਇਤਿਹਾਸਕ ਬਿਲ ਪੇਸ਼, ਡਾ. ਬਲਜੀਤ ਕੌਰ ਨੇ ਬਿੱਲ ਦੀ ਕੀਤੀ ਸ਼ਲਾਘਾ”
विद्युत उत्पादन से राष्ट्र का सशक्तिकरण
वर्ल्ड बैंक द्वारा भेजे गए पैसे कंपनी को क्यों नहीं मिले, कहां गए : जयराम ठाकुर
ग्रामीण अर्थव्यवस्था का सुदृढ़ीकरण प्रदेश सरकार की प्राथमिकता: मुख्यमंत्री
वोकल फार लोकल है देश की मजबूती का आधार-डॉ अरविंद शर्मा