ਡੇਅਰੀ ਮਾਲਕਾਂ ਨੂੰ ਅਪੀਲ ਕੀਤੀ ਕਿ ਜਦੋਂ ਤੱਕ ਨਗਰ ਨਿਗਮ ਉਹਨਾਂ ਦੀਆਂ ਡੇਅਰੀਆਂ ਤੋਂ ਗੋਬਰ ਚੁੱਕਣ ਲਈ ਠੇਕੇਦਾਰ ਨੂੰ ਨਿਯੁਕਤ ਨਹੀਂ ਕਰਦਾ, ਉਦੋਂ ਤੱਕ ਗੋਬਰ ਨਿਰਧਾਰਤ ਥਾਵਾਂ ‘ਤੇ ਹੀ ਡੰਪ ਕੀਤਾ ਜਾਵੇ
ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਅਧਿਕਾਰੀਆਂ ਨੂੰ ਬਾਇਓ-ਗੈਸ ਪਲਾਂਟਾਂ ਨੂੰ ਸਥਾਪਤ ਕਰਨ ਦੀ ਪ੍ਰਕਿਰਿਆ ਤੇਜ਼ ਕਰਨ ਦੇ ਵੀ ਦਿੱਤੇ ਨਿਰਦੇਸ਼
ਚੰਡੀਗੜ੍ਹ/ਲੁਧਿਆਣਾ, 27 ਜਨਵਰੀ:
‘ਬੁੱਢੇ ਦਰਿਆ’ ਵਿੱਚ ਗੋਬਰ ਦੀ ਡੰਪਿੰਗ ਨੂੰ ਰੋਕਣ ਦਾ ਸਰਬਸੰਮਤੀ ਨਾਲ ਹੱਲ ਲੱਭਣ ਲਈ, ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਸੋਮਵਾਰ ਨੂੰ ਤਾਜਪੁਰ ਰੋਡ ਡੇਅਰੀ ਕੰਪਲੈਕਸ ਅਤੇ ਹੈਬੋਵਾਲ ਡੇਅਰੀ ਕੰਪਲੈਕਸ ਵਿੱਚ ਡੇਅਰੀ ਮਾਲਕਾਂ ਨਾਲ ਮੀਟਿੰਗਾਂ ਕੀਤੀਆਂ।
ਤਾਜਪੁਰ ਰੋਡ ਕੰਪਲੈਕਸ ਦੇ ਡੇਅਰੀ ਮਾਲਕਾਂ ਨਾਲ ਮੀਟਿੰਗ ਨਗਰ ਨਿਗਮ ਦੇ 225 ਐਮ.ਐਲ.ਡੀ ਜਮਾਲਪੁਰ ਐਸ.ਟੀ.ਪੀ ਵਿਖੇ ਹੋਈ, ਜਦੋਂ ਕਿ ਹੈਬੋਵਾਲ ਡੇਅਰੀ ਕੰਪਲੈਕਸ ਦੇ ਡੇਅਰੀ ਮਾਲਕਾਂ ਨਾਲ ਮੀਟਿੰਗ ਉਹਨਾਂ ਦੇ ਕੰਪਲੈਕਸ ਵਿੱਚ ਹੀ ਹੋਈ।
ਮੀਟਿੰਗਾਂ ਦੌਰਾਨ ਲੁਧਿਆਣਾ ਪੂਰਬੀ ਦੇ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ, ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ, ਨਗਰ ਨਿਗਮ ਕਮਿਸ਼ਨਰ ਆਦਿਤਿਆ ਡੇਚਲਵਾਲ, ਮਰਹੂਮ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਦੀ ਪਤਨੀ ਸੁਖਚੈਨ ਬੱਸੀ ਗੋਗੀ ਅਤੇ ਪੁੱਤਰ ਸਵਰਾਜ ਬੱਸੀ, ਨਗਰ ਨਿਗਮ ਦੇ ਵਧੀਕ ਕਮਿਸ਼ਨਰ ਪਰਮਦੀਪ ਸਿੰਘ, ਮੁੱਖ ਇੰਜੀਨੀਅਰ ਰਵਿੰਦਰ ਗਰਗ, ਪੀ.ਪੀ.ਸੀ.ਬੀ ਲੁਧਿਆਣਾ ਦੇ ਮੁੱਖ ਇੰਜੀਨੀਅਰ ਆਰ.ਕੇ ਰੱਤੜਾ, ਕੌਂਸਲਰ ਇੰਦੂ ਮੁਨੀਸ਼ ਸ਼ਾਹ, ਕਾਰਜਕਾਰੀ ਇੰਜੀਨੀਅਰ ਏਕਜੋਤ ਸਿੰਘ, ਕਾਰਜਕਾਰੀ ਇੰਜੀਨੀਅਰ (ਪੀ.ਡਬਲਯੂ.ਐਸ.ਐਸ.ਬੀ) ਬਲਰਾਜ ਸਿੰਘ ਸਮੇਤ ਹੋਰ ਅਧਿਕਾਰੀ ਹਾਜ਼ਰ ਸਨ।
ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਅਤੇ ਰਾਜ ਸਭਾ ਮੈਂਬਰ ਸੀਚੇਵਾਲ ਨੇ ਕਿਹਾ ਕਿ ਇਨ੍ਹਾਂ ਮੀਟਿੰਗਾਂ ਦੌਰਾਨ, ਗੱਲਬਾਤ ਕੀਤੀ ਗਈ ਅਤੇ ਸਮੱਸਿਆ ਦਾ ਸਰਬਸੰਮਤੀ ਨਾਲ ਹੱਲ ਲੱਭਣ ਲਈ ਡੇਅਰੀ ਮਾਲਕਾਂ ਤੋਂ ਫੀਡਬੈਕ ਵੀ ਲਈ ਗਈ। ਉਦੇਸ਼ ‘ਬੁੱਢੇ ਦਰਿਆ’ ਵਿੱਚ ਗੋਬਰ ਦੀ ਡੰਪਿੰਗ ਨੂੰ ਰੋਕਣਾ ਹੈ।
ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਨਗਰ ਨਿਗਮ ਨੇ ਡੇਅਰੀ ਯੂਨਿਟਾਂ ਤੋਂ ਗੋਬਰ ਚੁੱਕਣ ਲਈ ਠੇਕੇਦਾਰ ਨੂੰ ਨਿਯੁਕਤ ਕਰਨ ਲਈ ਪਹਿਲਾਂ ਹੀ ਟੈਂਡਰ ਜਾਰੀ ਕਰ ਦਿੱਤਾ ਹੈ। ਉਸ ਸਮੇਂ ਤੱਕ, ਅਸਥਾਈ ਪ੍ਰਬੰਧ ਕੀਤੇ ਗਏ ਹਨ ਅਤੇ ਡੇਅਰੀ ਮਾਲਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਆਪਣੇ-ਆਪਣੇ ਡੇਅਰੀ ਕੰਪਲੈਕਸਾਂ ਵਿੱਚ ਨਿਰਧਾਰਤ ਥਾਵਾਂ ‘ਤੇ ਗੋਬਰ ਸੁੱਟਣ।
ਡੇਅਰੀ ਮਾਲਕਾਂ ਨੇ ਇਸ ਉੱਪਰ ਸਹਿਮਤੀ ਜਤਾਈ ਅਤੇ ਭਰੋਸਾ ਦਿੱਤਾ ਕਿ ਉਹ ਗੋਬਰ ਨੂੰ ਸਿਰਫ਼ ਨਿਰਧਾਰਤ ਥਾਵਾਂ ‘ਤੇ ਹੀ ਸੁੱਟਣਗੇ, ਜਦੋਂ ਤੱਕ ਨਗਰ ਨਿਗਮ ਡੇਅਰੀ ਯੂਨਿਟਾਂ ਤੋਂ ਗੋਬਰ ਚੁੱਕਣ ਲਈ ਠੇਕੇਦਾਰ ਨੂੰ ਨਿਯੁਕਤ ਨਹੀਂ ਕਰਦਾ। ਡੇਅਰੀ ਮਾਲਕਾਂ ਨੇ ਗੋਬਰ ਚੁੱਕਣ ਦੇ ਪ੍ਰਬੰਧ ਕੀਤੇ ਜਾਣ ‘ਤੇ ਇੱਕ ਨਿਸ਼ਚਿਤ ਰਕਮ/ਫ਼ੀਸ ਦੇਣ ਲਈ ਵੀ ਸਹਿਮਤੀ ਪ੍ਰਗਟਾਈ। ਇਸ ਦੌਰਾਨ, ਕੈਬਨਿਟ ਮੰਤਰੀ ਨੇ ਡੇਅਰੀ ਮਾਲਕਾਂ ਦੀਆਂ ਸ਼ਿਕਾਇਤਾਂ ਵੀ ਸੁਣੀਆਂ ਅਤੇ ਉਹਨਾਂ ਨੂੰ ਜਲਦੀ ਤੋਂ ਜਲਦੀ ਹੱਲ ਕਰਨ ਦੇ ਨਿਰਦੇਸ਼ ਜਾਰੀ ਕੀਤੇ। ਡਾ. ਰਵਜੋਤ ਸਿੰਘ ਅਤੇ ਰਾਜ ਸਭਾ ਮੈਂਬਰ ਸੀਚੇਵਾਲ ਨੇ ਤਾਜਪੁਰ ਰੋਡ ‘ਤੇ ਡੇਅਰੀ ਰਹਿੰਦ-ਖੂੰਹਦ(ਵੇਸਟ) ਨੂੰ ਟ੍ਰੀਟ ਕਰਨ ਲਈ ਸਥਾਪਿਤ ਕੀਤੇ ਗਏ ਈ.ਟੀ.ਪੀ. ਦਾ ਵੀ ਨਿਰੀਖਣ ਕੀਤਾ।
ਡਾ. ਰਵਜੋਤ ਸਿੰਘ ਨੇ ਅਧਿਕਾਰੀਆਂ ਨੂੰ ਤਾਜਪੁਰ ਰੋਡ ਅਤੇ ਹੈਬੋਵਾਲ ਡੇਅਰੀ ਕੰਪਲੈਕਸਾਂ ਵਿੱਚ ਦੋ ਬਾਇਓ-ਗੈਸ ਪਲਾਂਟ ਸਥਾਪਤ ਕਰਨ ਦੀ ਪ੍ਰਕਿਰਿਆ ਤੇਜ਼ ਕਰਨ ਦੇ ਨਿਰਦੇਸ਼ ਵੀ ਦਿੱਤੇ। ਅਧਿਕਾਰੀਆਂ ਨੇ ਦੱਸਿਆ ਕਿ ਹੈਬੋਵਾਲ ਡੇਅਰੀ ਕੰਪਲੈਕਸ ਵਿੱਚ ਇੱਕ ਬਾਇਓ-ਗੈਸ ਪਲਾਂਟ ਪਹਿਲਾਂ ਹੀ ਚੱਲ ਰਿਹਾ ਹੈ, ਪਰ ਇਸਦੀ ਸਮਰੱਥਾ ਘੱਟ ਹੋਣ ਕਾਰਨ, ਕੰਪਲੈਕਸ ਵਿੱਚ ਇੱਕ ਹੋਰ ਪਲਾਂਟ ਸਥਾਪਤ ਕੀਤਾ ਜਾ ਰਿਹਾ ਹੈ। ਬਾਇਓ-ਗੈਸ ਪਲਾਂਟਾਂ ਵਿੱਚ, ਗੋਬਰ ਦੀ ਵਰਤੋਂ ਬਾਇਓ-ਗੈਸ ਪੈਦਾ ਕਰਨ ਲਈ ਕੀਤੀ ਜਾਂਦੀ ਹੈ।
ਰਾਜ ਸਭਾ ਮੈਂਬਰ ਸੀਚੇਵਾਲ ਨੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਦੀ ‘ਬੁੱਢੇ ਦਰਿਆ’ ਨੂੰ ਸਾਫ਼ ਕਰਨ ਦੇ ਪ੍ਰੋਜੈਕਟ ਪ੍ਰਤੀ ਚਿੰਤਾ ਲਈ ਸ਼ਲਾਘਾ ਕਰਦਿਆਂ ਕਿਹਾ ਕਿ ਕੈਬਨਿਟ ਮੰਤਰੀ ਨੇ ਇਸ ਪ੍ਰੋਜੈਕਟ ਲਈ ਲਗਭਗ ਇੱਕ ਮਹੀਨੇ ਦੇ ਸਮੇਂ ਵਿੱਚ ਪੰਜਵੀਂ ਵਾਰ ਸ਼ਹਿਰ ਦਾ ਦੌਰਾ ਕੀਤਾ ਹੈ।
ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਹਲਕਾ ਗੜ੍ਹਸ਼ੰਕਰ ਦੇ ਵੱਖ-ਵੱਖ ਪਿੰਡਾਂ ਦੀਆਂ ਲਿੰਕ ਸੜਕਾਂ ਦਾ ਉਦਘਾਟਨ
ਅੰਮ੍ਰਿਤਸਰ ਵਿੱਚ 20 ਕਿਲੋਗ੍ਰਾਮ ਹੈਰੋਇਨ ਬਰਾਮਦ, ਮੁੱਖ ਸੰਚਾਲਕ ਸਮੇਤ ਚਾਰ ਮੁਲਜ਼ਮ ਗ੍ਰਿਫਤਾਰ*
ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਨਿੱਜੀ ਹਸਪਤਾਲਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਵਿੱਚ ਸ਼ਾਮਲ ਹੋਣ ਦਾ ਸੱਦਾ; ਪ੍ਰਮੁੱਖ ਸਿਹਤ ਸੰਭਾਲ ਸੰਸਥਾਵਾਂ ਨੇ ਡੂੰਘੀ ਦਿਲਚਸਪੀ ਦਿਖਾਈ
ਪੰਜਾਬ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਲਈ ਜਲਦੀ ਤਿਆਰ ਹੋਣਗੇ 3100 ਖੇਡ ਮੈਦਾਨ: ਹਰਜੋਤ ਸਿੰਘ ਬੈਂਸ*
*ਮੁੱਖ ਮੰਤਰੀ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਵੱਲੋਂ ਡੈਮਾਂ ‘ਤੇ ਸੀ.ਆਈ.ਐਸ.ਐਫ. ਤਾਇਨਾਤ ਕਰਨ ਦੀ ਮੁਖਾਲਫ਼ਤ ਲਈ ਇਤਿਹਾਸਕ ਮਤਾ ਪਾਸ*
ਮੁੱਖ ਮੰਤਰੀ ਭਾਸ਼ਣਬਾਜ਼ੀ ਵਿੱਚ ਅੱਗੇ, ਪਰ ਵਿਹਾਰਿਕ ਤੌਰ ਤੇ ਕਾਫੀ ਪਿੱਛੇ ਹਨ: ਵੜਿੰਗ
सुनील शर्मा बिट्टू : सत्ता की कुर्सी से विधानसभा पहुंचने की रणनीति
मुख्यमंत्री ने स्टेट अलाइड एंड हेल्थ केयर कांऊसिल की वेबसाइट का शुभारम्भ किया
STATE ELIGIBILITY TEST-2026
HP SET EXAM 2026 apply, through “Online” mode only