ਵਿਧਾਇਕ ਕੁਲਵੰਤ ਸਿੰਘ ਵੱਲੋਂ ਸਪੋਰਟਸ ਕਲੱਬ ਬੈਦਵਾਨ ਨੂੰ 51000 ਰੁਪਏ ਦੇਣ ਦਾ ਐਲਾਨ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 21 ਜਨਵਰੀ :
ਬ੍ਰਹਮਲੀਨ ਸੰਤ ਬਾਬਾ ਅਜੀਤ ਸਿੰਘ ਜੀ ਹੰਸਾਲੀ ਵਾਲਿਆਂ ਦੇ ਆਸ਼ੀਰਵਾਦ ਸਦਕਾ ਬੈਦਵਾਨ ਸਪੋਰਟਸ ਕਲੱਬ (ਰਜਿ:) ਸੁਹਾਣਾ ਵੱਲੋਂ ਅਮਰ ਸ਼ਹੀਦ ਬਾਬਾ ਹਨੂਮਾਨ ਸਿੰਘ ਜੀ ਯਾਦਗਾਰੀ ਅਤੇ ਪੰਮੇ ਸੁਹਾਨੇ ਦੀ ਯਾਦ ਨੂੰ ਸਮਰਪਿਤ, 28ਵਾਂ ਕਬੱਡੀ ਕੱਪ ਚ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕਰਦੇ ਹੋਏ ਵਿਧਾਇਕ ਮੋਹਾਲੀ ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਖੇਡਾਂ ਦੇ ਪੱਧਰ ਨੂੰ ਉਤਾਂਹ ਚੁੱਕਣ ਦੇ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਅਤੇ ਖੇਡ ਜਗਤ ਵਿੱਚ ਸਕਾਰਾਤਮਕ ਸਕੀਮਾਂ ਨੂੰ ਅਮਲੀ ਜਾਮਾ ਪਹਿਨਾਇਆ ਜਾ ਰਿਹਾ ਹੈ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਕੰਮਾਂ ਦੇ ਚਲਦਿਆਂ ਪੰਜਾਬ ਦੀ ਜਵਾਨੀ ਦਾ ਨਸ਼ਿਆਂ ਨੇ ਵੱਡਾ ਨੁਕਸਾਨ ਕੀਤਾ, ਜਿਸ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਖੇਡਾਂ ਨੂੰ ਉਤਸ਼ਾਹਿਤ ਕਰਕੇ ਲੀਹ ਤੇ ਲਿਆਂਦਾ ਜਾ ਰਿਹਾ ਹੈ ਅਤੇ ਨੌਜਵਾਨ ਨਸ਼ਿਆਂ ਤੋਂ ਦੂਰ ਹੋ ਕੇ ਖੇਡ ਮੈਦਾਨ ਵਿੱਚ ਸਮਾਂ ਬਿਤਾਉਣਾ ਵਧੇਰੇ ਪਸੰਦ ਕਰ ਰਹੇ ਹਨ। ਉਹਨਾਂ ਕਿਹਾ ਕਿ ਸਰਕਾਰ ਵੱਲੋਂ ਖਿਡਾਰੀਆਂ ਨੂੰ ਖੇਡ ਲਈ ਲੋੜੀਂਦੇ ਸਮਾਨ ਦੀ ਜਰੂਰਤ ਨੂੰ ਪੂਰਾ ਕੀਤਾ ਜਾ ਰਿਹਾ ਹੈ ਅਤੇ ਜਿਹੜੀਆਂ ਖੇਡ ਸੰਸਥਾਵਾਂ ਖਿਡਾਰੀਆਂ ਨੂੰ ਖੇਡਾਂ ਲਈ ਪ੍ਰਮੋਟ ਕਰਦੀਆਂ ਹਨ, ਉਨ੍ਹਾਂ ਨੂੰ ਵੀ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਅੱਜ ਹਰ ਮਹੀਨੇ, ਹਰ ਦਿਨ ਅਤੇ ਹਰ ਅਹਿਮ ਮੌਕਿਆਂ ਤੇ ਪੰਜਾਬ ਭਰ ਵਿੱਚ ਕਿਤੇ ਨਾ ਕਿਤੇ ਕੋਈ ਨਾ ਕੋਈ ਟੂਰਨਾਮੈਂਟ ਚੱਲ ਰਿਹਾ ਹੁੰਦਾ ਹੈ ਜਿਸ ਤੋਂ ਭਗਵੰਤ ਮਾਨ ਸਰਕਾਰ ਦੇ ਖੇਡਾਂ ਪ੍ਰਤੀ ਸੁਹਿਰਦ ਅਤੇ ਸਾਰਥਿਕ ਵਾਤਾਵਰਣ ਪ੍ਰਦਾਨ ਕਰਨ ਬਾਰੇ ਪਤਾ ਚਲਦਾ ਹੈ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਇਲਾਕੇ ਦੇ ਲੋਕਾਂ ਦਾ ਉਹ ਕਦੇ ਵੀ ਦੇਣਾ ਨਹੀਂ ਦੇ ਸਕਦੇ, ਜਿਨਾਂ ਨੇ ਏਡੇ ਵੱਡੇ ਅੰਤਰ ਨਾਲ ਜਿਤਾ ਕੇ ਉਹਨਾਂ ਨੂੰ ਪੰਜਾਬ ਵਿਧਾਨ ਸਭਾ ਵਿੱਚ ਭੇਜਿਆ ਹੈ। ਇਸ ਮੌਕੇ ਤੇ ਵਿਧਾਇਕ ਕੁਲਵੰਤ ਸਿੰਘ ਵੱਲੋਂ ਬੈਦਵਾਨ ਸਪੋਰਟਸ ਕਲੱਬ ਨੂੰ 51 ਹਜ਼ਾਰ ਰੁਪਏ ਦੇਣ ਦਾ ਐਲਾਨ ਕੀਤਾ ਗਿਆ। ਕਬੱਡੀ ਕੱਪ ਦੇ ਦੌਰਾਨ ਇੱਕ ਪਿੰਡ ਓਪਨ ਵਿੱਚ, ਪਹਿਲਾ ਸਥਾਨ ਪ੍ਰਾਪਤ ਕਰਨ ਵਾਲੀ ਟੀਮ ਨੂੰ ਡੇਢ ਲੱਖ ਰੁਪਏ ਜਦਕਿ ਦੂਸਰੇ ਸਥਾਨ ‘ਤੇ ਰਹਿਣ ਵਾਲੀ ਟੀਮ ਨੂੰ 1 ਲੱਖ ਰੁਪਏ ਇਨਾਮ ਦਿੱਤੇ ਗਏ, ਜਦਕਿ ਇੱਕ ਪਿੰਡ ਓਪਨ ਦੇ ਬੈਸਟ ਰੇਡਰ ਅਤੇ ਬੈਸਟ ਜਾਫੀ ਨੂੰ ਬੁਲਟ ਮੋਟਰਸਾਈਕਲ ਇਨਾਮ ਵਜੋਂ ਦਿੱਤੇ ਗਏ। ਇਸ ਕਬੱਡੀ ਕੱਪ ਦੇ ਵਿੱਚ ਵੱਡੀ ਗਿਣਤੀ ਵਿੱਚੋਂ ਪੰਜਾਬ ਭਰ ਵਿੱਚੋਂ ਖੇਡ ਪ੍ਰੇਮੀਆਂ ਅਤੇ ਖਿਡਾਰੀਆਂ ਨੇ ਹਿੱਸਾ ਲਿਆ। ਇਸ ਮੌਕੇ ‘ਤੇ ਅਵਤਾਰ ਮੌਲੀ, ਹਰਮੇਸ਼ ਕੁੰਬੜਾ,ਗੁਰਪ੍ਰੀਤ ਕੁਰੜਾ, ਜਗਵਿੰਦਰ ਧਾਲੀਵਾਲ,ਸਨੀ, ਤਰਲੋਚਨ ਮਟੌਰ,ਬਲਜੀਤ ਸਿੰਘ ਵਿੱਕੀ,ਧਰਮਪ੍ਰੀਤ ਸਿੰਘ,ਜਸਪਾਲ ਮਟੌਰ,ਤਰਲੋਚਨ ਸਿੰਘ ਸਰਪੰਚ ਕੈਲੋ ਅਤੇ ਪ੍ਰਗਟ ਸਿੰਘ ਹਾਜ਼ਰ ਸਨ। ਫੋਟੋ ਕੈਪਸ਼ਨ: ਵਿਧਾਇਕ ਕੁਲਵੰਤ ਸਿੰਘ ਪਿੰਡ ਸੁਹਾਣਾ ਵਿਖੇ ਬੈਦਵਾਨ ਸਪੋਰਟਸ ਕਲੱਬ ਵੱਲੋਂ ਕਰਵਾਏ ਗਏ ਕਬੱਡੀ ਕੱਪ ਦੇ ਦੌਰਾਨ।
*ਮੰਤਰੀ ਅਰੋੜਾ ਨੇ ਨਗਰ ਨਿਗਮ ਕਮਿਸ਼ਨਰਾਂ, ਸ਼ਹਿਰੀ ਵਿਕਾਸ ਦੇ ਏ.ਡੀ.ਸੀ. ਅਤੇ ਸੁਧਾਰ ਟਰੱਸਟਾਂ ਦੇ ਈ.ਓਜ਼ ਨਾਲ ਕੀਤੀ ਮੀਟਿੰਗ, ਸਥਾਨਕ ਸਰਕਾਰਾਂ ਦੇ ਸਾਰੇ ਕਾਰਜਾਂ ਦਾ ਲਿਆ ਜਾਇਜ਼ਾ*
ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਹਲਕਾ ਗੜ੍ਹਸ਼ੰਕਰ ਦੇ ਵੱਖ-ਵੱਖ ਪਿੰਡਾਂ ਦੀਆਂ ਲਿੰਕ ਸੜਕਾਂ ਦਾ ਉਦਘਾਟਨ
ਅੰਮ੍ਰਿਤਸਰ ਵਿੱਚ 20 ਕਿਲੋਗ੍ਰਾਮ ਹੈਰੋਇਨ ਬਰਾਮਦ, ਮੁੱਖ ਸੰਚਾਲਕ ਸਮੇਤ ਚਾਰ ਮੁਲਜ਼ਮ ਗ੍ਰਿਫਤਾਰ*
ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਨਿੱਜੀ ਹਸਪਤਾਲਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਵਿੱਚ ਸ਼ਾਮਲ ਹੋਣ ਦਾ ਸੱਦਾ; ਪ੍ਰਮੁੱਖ ਸਿਹਤ ਸੰਭਾਲ ਸੰਸਥਾਵਾਂ ਨੇ ਡੂੰਘੀ ਦਿਲਚਸਪੀ ਦਿਖਾਈ
ਪੰਜਾਬ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਲਈ ਜਲਦੀ ਤਿਆਰ ਹੋਣਗੇ 3100 ਖੇਡ ਮੈਦਾਨ: ਹਰਜੋਤ ਸਿੰਘ ਬੈਂਸ*
*ਮੁੱਖ ਮੰਤਰੀ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਵੱਲੋਂ ਡੈਮਾਂ ‘ਤੇ ਸੀ.ਆਈ.ਐਸ.ਐਫ. ਤਾਇਨਾਤ ਕਰਨ ਦੀ ਮੁਖਾਲਫ਼ਤ ਲਈ ਇਤਿਹਾਸਕ ਮਤਾ ਪਾਸ*
CM Bhagwant Singh Mann’s efforts to attract investment bear fruit; South Korea steps forward to provide technological support to Punjab’s agriculture sector*
Guru Ravidas Ji’s message is as relevant today as it was 600 years back – Sukhbir Singh Badal.
CM orders launch of 4th phase of BPL identification survey from 1st February