ਸਾਹਿਬਜ਼ਾਦਾ ਅਜੀਤ ਸਿੰਘ ਨਗਰ, 22 ਜਨਵਰੀ:ਜ਼ਿਲ੍ਹਾ ਪੁਲਿਸ ਦੇ ਟ੍ਰੈਫਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ ਏ ਐਸ ਆਈ ਜਨਕ ਰਾਜ ਅਤੇ ਮਹਿਲਾ ਸਿਪਾਹੀ ਖੁਸ਼ਪ੍ਰੀਤ ਕੌਰ ਵੱਲੋਂ ਇੰਚਾਰਜ ਟ੍ਰੈਫਿਕ ਜਸਵੀਰ ਸਿੰਘ ਨਾਲ ਮਿਲਕੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਲਾੜਰਾ, ਸੀਨੀਅਰ ਸੈਕੰਡਰੀ ਸਕੂਲ ਲਾਲੜੂ ਅਤੇ ਇੰਚਾਰਜ ਟ੍ਰੈਫਿਕ ਜੋਨ ਏ.ਐੱਸ. ਆਈ.ਸੁਰਿੰਦਰ ਸਿੰਘ ਨੇ ਆਇਸਰ ਲਾਇਟ ਤੇ ਤਲਵਿੰਦਰ ਸਿੰਘ ਬੇਦੀ ਤੇ ਗਰੇਸਟਾਰ ਦੇ ਸਟਾਫ ਨੇ ਐਸ ਏ ਐਸ ਨਗਰ ਵਿਖੇ ਰਾਸ਼ਟਰੀ ਸੜਕ ਸੁਰੱਖਿਆ ਮਹੀਨਾ ਦੇ ਸਬੰਧ ਵਿੱਚ ਟਰੱਕ ਡਰਾਈਵਰ ਤੇ ਅਧਿਆਪਕ ਵਿਦਿਅਰਥੀਆਂ, ਗਰੇਸਟਾਰ ਦੇ ਸਟਾਫ ਨੂੰ ਜਾਗਰੂਕ ਕਰਨ ਲਈ ਸੈਮੀਨਾਰ ਕੀਤਾ। ਇਸ ਮੌਕੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਬਾਰੇ, ਧੁੰਦ ਦੇ ਦਿਨਾਂ ਨੂੰ ਮੁੱਖ ਰੱਖਦੇ ਹੋਏ ਰਿਫਲੈਕਟਰ ਟੇਪ ਲਗਾਈ ਗਈ। ਨਸ਼ੇ ਕਰ ਕੇ ਵਾਹਨ ਨਾ ਚਲਾਉਣ ਬਾਰੇ ਅਤੇ ਟਰੈਫਿਕ ਨਿਯਮਾਂ ਬਾਰੇ, ਅੰਡਰ-ਏਜ ਡਰਾਇਵਿੰਗ ਨਾ ਕਰਨ ਬਾਰੇ, ਅਣਪਛਾਤੇ ਵਹੀਕਲ ਨਾਲ ਐਕਸੀਡੈਂਟ ਹੋਣ ਤੇ ਸਲੇਸ਼ੀਅਨ ਫੰਡ ਮੁਆਵਜ਼ਾ ਲੈਣ ਸਬੰਧੀ, ਲੇਨ ਡਰਾਇਵਿੰਗ ਬਾਰੇ, ਪ੍ਰੈਸ਼ਰ ਹਾਰਨ ਦੀ ਵਰਤੋਂ ਨਾ ਕਰਨ ਬਾਰੇ ਵਾਤਾਵਰਣ ਦੀ ਸੁਰੱਖਿਅਤ ਬਾਰੇ ਜਾਣਕਾਰੀ ਦਿੱਤੀ। ਵਾਹਨਾਂ ਤੇ ਹਾਈ ਸਿਕਿਓਰਿਟੀ ਨੰਬਰ ਪਲੇਟਾਂ ਲਗਵਾਉਣ, ਦੋ ਪਹੀਆ ਵਾਹਨ ਤੇ ਹੈਲਮਟ ਪਾਉਣ ਬਾਰੇ, ਵਾਹਨਾਂ ਨੂੰ ਸੜਕ ਤੇ ਖੜਾ ਕਰਨ ਦੀ ਬਜਾਏ ਸਹੀ ਪਾਰਕਿੰਗ ਕਰਨ ਬਾਰੇ, ਖੱਬੇ-ਸੱਜੇ ਮੁੜਨ ਵੇਲੇ ਇੰਡੀਕੇਟਰ ਦੀ ਵਰਤੋਂ ਕਰਨ ਬਾਰੇ, ਲਾਲ ਬੱਤੀ ਦੀ ਉਲੰਘਣਾ ਨਾ ਕਰਨ ਬਾਰੇ, ਕਿਸੇ ਵੀ ਤਰ੍ਹਾਂ ਦਾ ਨਸ਼ਾ ਕਰਕੇ ਕੋਈ ਵੀ ਵਾਹਨ ਨਾ ਚਲਾਉਣ ਬਾਰੇ, ਬੁਲੇਟ ਮੋਟਰਸਾਇਕਲ ਤੇ ਪਟਾਕੇ ਨਾ ਮਾਰਨ ਅਤੇ ਨਾ ਮੌਡੀਫਾਈ ਕਰਨ ਦੀ ਅਪੀਲ ਕੀਤੀ। ਸਾਰੇ ਟਰੈਫਿਕ ਨਿਯਮਾਂ ਦੀ ਇੰਨ ਬਿੰਨ ਪਾਲਣਾ ਕਰਨ ਬਾਰੇ ਵੀ ਦੱਸਿਆ ਤਾਂ ਜੋ ਸੜਕੀ ਹਾਦਸਿਆਂ ਨੂੰ ਘਟਾਇਆ ਜਾ ਸਕੇ। ਪੁਲਿਸ ਤੋਂ ਮਦਦ ਲੈਣ ਅਤੇ ਦੇਣ ਲਈ ਹੈਲਪਲਾਈਨ ਨੰਬਰ 112 ਅਤੇ 181 ਤੇ ਕਾਲ ਕਰਨ ਬਾਰੇ, ਇਸ ਦੇ ਨਾਲ ਸਾਈਬਰ ਕ੍ਰਾਈਮ ਲਈ 1930 ਤੇ ਕਾਲ ਕਰਨ ਬਾਰੇ ਜਾਣਕਾਰੀ ਦਿੱਤੀ।
ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਹਲਕਾ ਗੜ੍ਹਸ਼ੰਕਰ ਦੇ ਵੱਖ-ਵੱਖ ਪਿੰਡਾਂ ਦੀਆਂ ਲਿੰਕ ਸੜਕਾਂ ਦਾ ਉਦਘਾਟਨ
ਅੰਮ੍ਰਿਤਸਰ ਵਿੱਚ 20 ਕਿਲੋਗ੍ਰਾਮ ਹੈਰੋਇਨ ਬਰਾਮਦ, ਮੁੱਖ ਸੰਚਾਲਕ ਸਮੇਤ ਚਾਰ ਮੁਲਜ਼ਮ ਗ੍ਰਿਫਤਾਰ*
ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਨਿੱਜੀ ਹਸਪਤਾਲਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਵਿੱਚ ਸ਼ਾਮਲ ਹੋਣ ਦਾ ਸੱਦਾ; ਪ੍ਰਮੁੱਖ ਸਿਹਤ ਸੰਭਾਲ ਸੰਸਥਾਵਾਂ ਨੇ ਡੂੰਘੀ ਦਿਲਚਸਪੀ ਦਿਖਾਈ
ਪੰਜਾਬ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਲਈ ਜਲਦੀ ਤਿਆਰ ਹੋਣਗੇ 3100 ਖੇਡ ਮੈਦਾਨ: ਹਰਜੋਤ ਸਿੰਘ ਬੈਂਸ*
*ਮੁੱਖ ਮੰਤਰੀ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਵੱਲੋਂ ਡੈਮਾਂ ‘ਤੇ ਸੀ.ਆਈ.ਐਸ.ਐਫ. ਤਾਇਨਾਤ ਕਰਨ ਦੀ ਮੁਖਾਲਫ਼ਤ ਲਈ ਇਤਿਹਾਸਕ ਮਤਾ ਪਾਸ*
ਮੁੱਖ ਮੰਤਰੀ ਭਾਸ਼ਣਬਾਜ਼ੀ ਵਿੱਚ ਅੱਗੇ, ਪਰ ਵਿਹਾਰਿਕ ਤੌਰ ਤੇ ਕਾਫੀ ਪਿੱਛੇ ਹਨ: ਵੜਿੰਗ
सुनील शर्मा बिट्टू : सत्ता की कुर्सी से विधानसभा पहुंचने की रणनीति
मुख्यमंत्री ने स्टेट अलाइड एंड हेल्थ केयर कांऊसिल की वेबसाइट का शुभारम्भ किया
STATE ELIGIBILITY TEST-2026
HP SET EXAM 2026 apply, through “Online” mode only