*ਆਵਾਜਾਈ ਨਿਯਮਾਂ ਦੀ ਪਾਲਣਾ ਕਰਨ ਲਈ ਆਮ ਲੋਕਾਂ ਤੇ ਟਰੱਕ ਡਰਾਈਵਰਾਂ ਨੂੰ ਕੀਤਾ ਜਾਗਰੂਕ
ਅਮਲੋਹ/ਫ਼ਤਹਿਗੜ੍ਹ ਸਾਹਿਬ, 22 ਜਨਵਰੀ:
ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸੁਰੱਖਿਅਤ ਆਵਾਜਾਈ ਤੇ ਸੜ੍ਹਕੀ ਹਾਦਸਿਆਂ ਨੂੰ ਠੱਲ ਪਾਉਣ ਲਈ ਜਨਵਰੀ ਮਹੀਨੇ ਨੂੰ ਸੜ੍ਹਕ ਸੁਰੱਖਿਆ ਮਾਂਹ ਵਜੋਂ ਮਨਾਏ ਜਾਣ ਤਹਿਤ ਖੇਤਰੀ ਟਰਾਂਸਪੋਰਟ ਦਫ਼ਤਰ ਵੱਲੋਂ ਅਮਲੋਹ ਦੀ ਟਰੱਕ ਯੂਨੀਅਨ ਵਿੱਚ ਟਰੱਕ ਡਰਾਈਵਰਾਂ ਲਈ ਅੱਖਾਂ ਦੀ ਜਾਂਚ ਦਾ ਕੈਂਪ ਲਗਾਇਆ ਗਿਆ ਜਿਸ ਵਿੱਚ ਮਾਹਰ ਡਾਕਟਰਾਂ ਵੱਲੋਂ ਲਗਭਗ 95 ਡਰਾਈਵਰਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ।
ਇਸ ਸਬੰਧੀ ਸਹਾਇਕ ਜ਼ਿਲ੍ਹਾ ਟਰਾਂਸਪੋਰਟ ਅਫਸਰ ਪ੍ਰਦੀਪ ਸਿੰਘ ਨੇ ਦੱਸਿਆ ਕਿ ਆਵਾਜਾਈ ਨਿਯਮਾਂ ਦੀ ਪਾਲਣਾ ਬਹੁਤ ਜਰੂਰੀ ਹੈ ਅਤੇ ਅਕਸਰ ਟਰੈਫਿਕ ਨਿਯਮਾਂ ਦੀ ਉਲੰਘਣਾ ਨਾਲ ਕਈ ਸੜਕ ਹਾਦਸੇ ਵਾਪਰ ਜਾਂਦੇ ਹਨ ਜਿਨ੍ਹਾਂ ਵਿੱਚ ਅਨਮੋਲ ਮਨੁੱਖੀ ਜਾਨਾਂ ਅਜਾਈਂ ਚਲੀਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਕਈ ਵਾਰ ਵਾਹਨ ਚਾਲਕਾਂ ਵੱਲੋਂ ਵਾਹਨ ਚਲਾਉਂਦੇ ਸਮੇਂ ਟਰੈਫਿਕ ਨਿਯਮਾਂ ਦੀ ਉਲੰਘਣਾ ਕੀਤੀ ਜਾਂਦੀ ਹੈ ਜੋ ਕਿ ਦੁਰਘਟਨਾ ਦਾ ਕਾਰਨ ਬਣ ਜਾਂਦੀ ਹੈ ਅਤੇ ਕਿਸੇ ਇੱਕ ਵਿਅਕਤੀ ਵੱਲੋਂ ਕੀਤੀ ਗਈ ਗਲਤੀ ਦੀ ਸਜ਼ਾ ਕਈ ਹੋਰਨਾਂ ਲੋਕਾਂ ਨੂੰ ਵੀ ਭੁਗਤਣੀ ਪੈ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇੱਕ ਜਿੰਮੇਵਾਰ ਨਾਗਰਿਕ ਵਜੋਂ ਸਾਡਾ ਸਾਰਿਆਂ ਦਾ ਇਹ ਫਰਜ਼ ਬਣਦਾ ਹੈ ਕਿ ਆਵਾਜਾਈ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ ਤਾਂ ਜੋ ਸੜ੍ਹਕ ਹਾਦਸਿਆਂ ਵਿੱਚ ਅਜਾਈਂ ਜਾਂਦੀਆਂ ਅਨਮੋਲ ਮਨੁੱਖੀ ਜਾਨਾਂ ਬਚਾਈਆਂ ਜਾ ਸਕਣ।
ਏ.ਡੀ.ਟੀ.ਓ. ਪ੍ਰਦੀਪ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਵਿੱਚ ਜਨਵਰੀ ਮਹੀਨੇ ਨੂੰ ਸੜਕ ਸੁਰੱਖਿਆ ਮਾਂਹ ਵਜੋਂ ਮਨਾਇਆ ਜਾ ਰਿਹਾ ਹੈ। ਇਸ ਮਹੀਨੇ ਦੌਰਾਨ ਆਮ ਲੋਕਾਂ ਨੂੰ ਸੜਕੀ ਨਿਯਮਾਂ ਬਾਰੇ ਜਾਗਰੂਕ ਕਰਨ ਲਈ ਵੱਖ-ਵੱਖ ਜਾਗਰੂਕਤਾ ਗਤੀਵਿਧੀਆਂ ਚਲਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਇਸ ਮਹੀਨੇ ਦੌਰਾਨ ਵਿਭਾਗ ਵੱਲੋਂ ਟਰੈਫਿਕ ਪੁਲਿਸ ਤੇ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਸਕੂਲਾਂ, ਕਾਲਜਾਂ ਵਿੱਚ ਜਾਗਰੂਕਤਾ ਸੈਮੀਨਾਰ ਕਰਵਾਏ ਜਾ ਰਹੇ ਹਨ ਅਤੇ ਟਰੱਕ ਯੂਨੀਅਨ, ਆਟੋ ਰਿਕਸ਼ਾ ਯੂਨੀਅਨ ਆਦਿ ਵਿੱਚ ਵਾਹਨਾਂ ਦੇ ਚਾਲਕਾਂ ਨੂੰ ਸੜਕੀ ਦੁਰਘਟਨਾਵਾਂ ਰੋਕਣ ਸਬੰਧੀ ਟਰੈਫਿਕ ਨਿਯਮਾਂ ਦੀ ਸਖਤੀ ਨਾਲ ਪਾਲਣਾ ਕਰਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ।
ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਹਲਕਾ ਗੜ੍ਹਸ਼ੰਕਰ ਦੇ ਵੱਖ-ਵੱਖ ਪਿੰਡਾਂ ਦੀਆਂ ਲਿੰਕ ਸੜਕਾਂ ਦਾ ਉਦਘਾਟਨ
ਅੰਮ੍ਰਿਤਸਰ ਵਿੱਚ 20 ਕਿਲੋਗ੍ਰਾਮ ਹੈਰੋਇਨ ਬਰਾਮਦ, ਮੁੱਖ ਸੰਚਾਲਕ ਸਮੇਤ ਚਾਰ ਮੁਲਜ਼ਮ ਗ੍ਰਿਫਤਾਰ*
ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਨਿੱਜੀ ਹਸਪਤਾਲਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਵਿੱਚ ਸ਼ਾਮਲ ਹੋਣ ਦਾ ਸੱਦਾ; ਪ੍ਰਮੁੱਖ ਸਿਹਤ ਸੰਭਾਲ ਸੰਸਥਾਵਾਂ ਨੇ ਡੂੰਘੀ ਦਿਲਚਸਪੀ ਦਿਖਾਈ
ਪੰਜਾਬ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਲਈ ਜਲਦੀ ਤਿਆਰ ਹੋਣਗੇ 3100 ਖੇਡ ਮੈਦਾਨ: ਹਰਜੋਤ ਸਿੰਘ ਬੈਂਸ*
*ਮੁੱਖ ਮੰਤਰੀ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਵੱਲੋਂ ਡੈਮਾਂ ‘ਤੇ ਸੀ.ਆਈ.ਐਸ.ਐਫ. ਤਾਇਨਾਤ ਕਰਨ ਦੀ ਮੁਖਾਲਫ਼ਤ ਲਈ ਇਤਿਹਾਸਕ ਮਤਾ ਪਾਸ*
ਮੁੱਖ ਮੰਤਰੀ ਭਾਸ਼ਣਬਾਜ਼ੀ ਵਿੱਚ ਅੱਗੇ, ਪਰ ਵਿਹਾਰਿਕ ਤੌਰ ਤੇ ਕਾਫੀ ਪਿੱਛੇ ਹਨ: ਵੜਿੰਗ
सुनील शर्मा बिट्टू : सत्ता की कुर्सी से विधानसभा पहुंचने की रणनीति
मुख्यमंत्री ने स्टेट अलाइड एंड हेल्थ केयर कांऊसिल की वेबसाइट का शुभारम्भ किया
STATE ELIGIBILITY TEST-2026
HP SET EXAM 2026 apply, through “Online” mode only