ਸੂਬੇ ਦੀਆਂ ਮਹਿਲਾਵਾਂ ਦੇ ਸਸ਼ਕਤੀਕਰਨ ਲਈ 90 ਫੀਸਦੀ ਸਬਸਿਡੀ ‘ਤੇ 200 ਪਿੰਕ ਈ-ਆਟੋ ਕਰਵਾਏ ਜਾ ਰਹੇ ਮੁਹੱਈਆ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਨਾਗਰਿਕਾਂ ਨੂੰ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਵਚਨਬੱਧ
ਚੰਡੀਗੜ੍ਹ, 7 ਫਰਵਰੀ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਪਣੇ ਨਾਗਰਿਕਾਂ ਨੂੰ ਪ੍ਰਦੂਸ਼ਣ ਰਹਿਤ ਵਾਤਾਵਰਨ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸ ਦਿੱਸ਼ਾ ਵਿੱਚ ਕੰਮ ਕਰਦਿਆਂ ਹਵਾ ਪ੍ਰਦੂਸ਼ਣ ਨੂੰ ਘਟਾਉਣ ਲਈ ਸਰਕਾਰ ਵੱਲੋਂ 1200 ਪੁਰਾਣੇ ਡੀਜ਼ਲ ਆਟੋ ਨੂੰ ਇਲੈਕਟ੍ਰਿਕ ਆਟੋ ਵਿੱਚ ਬਦਲਿਆ ਗਿਆ ਹੈ। ਇਹ ਪ੍ਰਗਟਾਵਾ ਸਥਾਨਕ ਸਰਕਾਰਾਂ ਮੰਤਰੀ ਡਾ ਰਵਜੋਤ ਸਿੰਘ ਨੇ ਕੀਤਾ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਪਵਿੱਤਰ ਸ਼ਹਿਰ ਅੰਮ੍ਰਿਤਸਰ ਵਿੱਚ ਹਵਾ ਪ੍ਰਦੂਸ਼ਣ ਨੂੰ ਘਟਾਉਣ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਆਰ.ਏ. ਏ. ਐਚ.ਆਈ ਸਕੀਮ ਤਹਿਤ 1200 ਪੁਰਾਣੇ ਡੀਜ਼ਲ ਆਟੋ ਨੂੰ ਇਲੈਕਟ੍ਰਿਕ ਆਟੋ ਨਾਲ ਬਦਲਣ ਦਾ ਟੀਚਾ ਨਿਰਧਾਰਤ ਕੀਤਾ ਗਿਆ ਸੀ ਜੋ ਪੂਰਾ ਕਰ ਲਿਆ ਗਿਆ ਹੈ। ਇਸ ਤੋਂ ਇਲਾਵਾ ਸਰਕਾਰ ਵੱਲੋਂ ਮਹਿਲਾਵਾਂ ਦੇ ਸਸ਼ਕਤੀਕਰਨ ਦੀ ਪਹਿਲਕਦਮੀ ਦੇ ਹਿੱਸੇ ਵਜੋਂ ਮਹਿਲਾਵਾਂ ਨੂੰ ਆਤਮ ਨਿਰਭਰ ਬਣਾਉਣ ਲਈ 200 ਪਿੰਕ ਈ-ਆਟੋ 90 ਫੀਸਦੀ ਸਬਸਿਡੀ ‘ਤੇ ਮੁਹੱਈਆ ਕਰਵਾਏ ਜਾ ਰਹੇ ਹਨ ਅਤੇ ਹੁਣ ਤੱਕ 160 ਪਿੰਕ ਈ-ਆਟੋ ਡਲਿਵਰ ਕੀਤੇ ਜਾ ਚੁੱਕੇ ਹਨ।
ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਜਨਤਕ ਆਵਾਜਾਈ ਨੂੰ ਮਜ਼ਬੂਤ ਕਰਨ ਅਤੇ ਨਿੱਜੀ ਸਾਧਨਾਂ ‘ਤੇ ਨਿਰਭਰਤਾ ਨੂੰ ਘਟਾਉਣ ਲਈ ਸੂਬੇ ਦੇ ਪ੍ਰਮੁੱਖ ਸ਼ਹਿਰਾਂ ਲਈ ਕੁੱਲ 347 ਇਲੈਕਟ੍ਰਿਕ ਬੱਸਾਂ ਦੀ ਖਰੀਦ ਕੀਤੀ ਜਾ ਰਹੀ ਹੈ, ਜਿਸ ਵਿੱਚ ਅੰਮ੍ਰਿਤਸਰ ਲਈ 100 ਬੱਸਾਂ, ਜਲੰਧਰ ਲਈ 97 ਬੱਸਾਂ ਸ਼ਾਮਲ ਹਨ। ਇਸੇ ਤਰ੍ਹਾਂ ਲੁਧਿਆਣਾ ਲਈ 100 ਬੱਸਾਂ ਅਤੇ ਪਟਿਆਲਾ 50 ਬੱਸਾਂ ਸ਼ਾਮਲ ਹਨ।
ਇਸ ਤੋਂ ਇਲਾਵਾ ਪੰਜਾਬ ਸਰਕਾਰ ਐਸ.ਏ.ਐਸ ਨਗਰ (ਮੁਹਾਲੀ) ਕਲੱਸਟਰ ਲਈ ਇਲੈਕਟ੍ਰਿਕ ਸਿਟੀ ਬੱਸ ਸੇਵਾ ਸ਼ੁਰੂ ਕਰਨ ‘ਤੇ ਕੰਮ ਕਰ ਰਹੀ ਹੈ, ਜਿਸ ਵਿੱਚ ਖਰੜ, ਕੁਰਾਲੀ, ਜ਼ੀਰਕਪੁਰ, ਮੁੱਲਾਂਪੁਰ, ਡੇਰਾਬੱਸੀ ਅਤੇ ਬਨੂੜ ਸ਼ਾਮਲ ਹੋਣਗੇ। ਉਨ੍ਹਾਂ ਕਿਹਾ ਕਿ ਪੰਜਾਬ ਮਿਉਂਸਪਲ ਬੁਨਿਆਦੀ ਢਾਂਚਾ ਵਿਕਾਸ ਕਾਰਪੋਰੇਸ਼ਨ (ਪੀ.ਐਮ.ਆਈ.ਡੀ.ਸੀ.) ਵੱਲੋਂ ਮੁਹਾਲੀ ਲਈ ਇਲੈਕਟ੍ਰਿਕ ਬੱਸਾਂ ਚਲਾਉਣ ਲਈ ਸੰਭਾਵਨਾ ਅਧਿਐਨ ਪੂਰਾ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਇਲੈਕਟ੍ਰਿਕ ਬੱਸਾ ਸ਼ਹਿਰ ਵਾਸੀਆਂ ਨੂੰ ਅਰਾਮਦਾਇਕ ਸਫਰ ਅਨੁਭਵ ਅਤੇ ਭਰੋਸੇਯੋਗ ਸੰਚਾਲਣ ਮੁਹਈਆ ਕਰਵਾਏਗੀ।
ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਵੱਖ-ਵੱਖ ਪਹਿਲਕਦਮੀਆਂ ਪੰਜਾਬ ਸਰਕਾਰ ਦੀ ਨਾ ਸਿਰਫ਼ ਵਾਤਾਵਰਣ ਦੀ ਸੁਰੱਖਿਆ ਲਈ ਸਗੋਂ ਨਾਗਰਿਕਾਂ ਨੂੰ ਆਧੁਨਿਕ, ਸੁਵਿਧਾਜਨਕ ਅਤੇ ਕੁਸ਼ਲ ਸ਼ਹਿਰੀ ਆਵਾਜਾਈ ਸੇਵਾਵਾਂ ਪ੍ਰਦਾਨ ਕਰਨ ਦੀ ਵਚਨਬੱਧਤਾ ਦਾ ਪ੍ਰਮਾਣ ਹਨ।
यौन उत्पीड़ने के आरोपों से घिरे भाजपा विधायक के खिलाफ कांग्रेस विधायकों ने दिया धरना
कांग्रेस अध्यक्ष विनय कुमार ने राहुल गांधी से मुलाकात की
मुख्यमंत्री ने विंग कमांडर शहीद नमांश स्याल को श्रद्धांजलि अर्पित की
Light of Education wipes out the darkness of ignorance paving a new path leading to “Renaissance of Enlightenment.”
नागरिकों को रजिस्ट्री के लिए अब केवल एक बार जाना होगा कार्यालय: मुख्यमंत्री
मुख्यमंत्री की ओर से 30,000 से अधिक परिवारों को 377 करोड़ रुपए की मुआवजा राशि वितरित करने की प्रक्रिया शुरू
गुरु साहिब की हुजूरी में पवित्र ‘पालकी सेवा’ निभाना मेरे लिए परम सौभाग्य की बात
ब्रह्मसरोवर पर अंतर्राष्ट्रीय गीता महोत्सव की धूम!
भारत की तरक्की का सूत्रधार: संविधान, जिसने हमें दी प्रशासनिक व कानूनी शक्ति : ऊर्जा मंत्री अनिल विज